ਪੰਜਾਬ ਸਰਕਾਰ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਖ਼ਰਚੇਗੀ 5 ਕਰੋੜ ਰੁਪਏ, ਮੰਗੇ ਟੈਂਡਰ
Wednesday, Nov 16, 2022 - 12:59 PM (IST)
ਅੰਮ੍ਰਿਤਸਰ (ਸਾਗਰ, ਜ.ਬ.) : ਅੰਮ੍ਰਿਤਸਰ (ਜ..ਬ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਖ਼ਰਚ ਕਰੇਗੀ। ਇਸ ਸੰਬੰਧੀ ਟੈਂਡਰ ਮੰਗ ਲਏ ਗਏ ਹਨ। ਇਹ ਜਾਣਕਾਰੀ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਸਕੂਲਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ ਵਧੀਆ ਮਾਹੌਲ ਦੇਣ ਦੇ ਉਦੇਸ਼ ਨਾਲ ਅੰਮ੍ਰਿਤਸਰ ਸ਼ਹਿਰ ਦੇ ਪਾਰਕਾਂ ਅਤੇ ਸਕੂਲਾਂ ਦੇ ਸੁੰਦਰੀਕਰਨ ’ਤੇ 5 ਕਰੋੜ ਦਾ ਖ਼ਰਚਾ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : 1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ
ਮੰਤਰੀ ਡਾ. ਨਿੱਝਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ 6 ਵਾਰਡਾਂ ਦੇ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ 1, 51, 81, 000 ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਨਾਲ ਅੰਮ੍ਰਿਤਸਰ ਸ਼ਹਿਰ ਦੇ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮਿਲੇਗਾ ਅਤੇ ਲੋਕਾਂ ਨੂੰ ਆਪਣੀ ਸਿਹਤ ਠੀਕ ਰੱਖਣ ਲਈ ਸੈਰ ਕਰਨ ਲਈ ਵੀ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ 6 ਵੱਖ-ਵੱਖ ਸਕੂਲਾਂ ਦਾ ਨਵੀਨੀਕਰਨ ਅਤੇ ਸੁੰਦਰੀਕਰਨ ਕਰਨ ਲਈ 3,59,78000 ਰੁਪਏ ਦਾ ਖ਼ਰਚੇ ਜਾਣਗੇ, ਜਿਸ ਨਾਲ ਅੰਮ੍ਰਿਤਸਰ ਦੇ ਦੱਖਣੀ ਹਲਕੇ ਦੇ ਸਕੂਲ ਦੇ ਬੱਚਿਆਂ ਨੂੰ ਪੜ੍ਹਾਈ ਕਰਨ ਲਈ ਵਧੀਆ ਵਾਤਾਵਰਣ ਉਪਲਬਧ ਕਰਵਾਉਣ ਵਿਚ ਸਹਾਇਤਾ ਮਿਲੇਗੀ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਪਾਰਕਾਂ ਦੇ ਪੁਨਰ ਵਿਕਾਸ ਅਤੇ ਸਕੂਲਾਂ ਦੇ ਨਵੀਨੀਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵੈੱਬਸਾਈਟ ’ਤੇ ਪਹਿਲਾਂ ਹੀ ਟੈਂਡਰ ਈ-ਪਬਲਿਸ਼ ਕਰ ਦਿੱਤੇ ਗਏ ਹਨ। ਇਨ੍ਹਾਂ ਕੰਮਾਂ ਲਈ ਬਿੱਡ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 22 ਨਵੰਬਰ 2022 ਬਾਅਦ ਦੁਪਹਿਰ 3 ਵਜੇ ਤੱਕ ਨਿਸ਼ਚਿਤ ਕੀਤੀ ਗਈ ਹੈ। ਪ੍ਰਾਪਤ ਬਿੱਡਜ ਇਸੇ ਮਿਤੀ ਨੂੰ ਬਾਅਦ ਦੁਪਹਿਰ 4 ਵਜੇ ਖੋਲ੍ਹੀ ਜਾਵੇਗੀ। ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਬੰਧਤ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : ਕਸਰਤ ਕਰਦਿਆਂ ਦਿਲ ਦੇ ਦੌਰੇ ਕਾਰਨ ਮੌਤਾਂ ਨੇ ਵਧਾਈ ਚਿੰਤਾ, ਨੌਜਵਾਨ ਜ਼ਰੂਰ ਪੱਲੇ ਬੰਨ੍ਹ ਲੈਣ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ