ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਇਲਾਕੇ ਦਾ ਕੀਤਾ ਦੌਰਾ, ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

Friday, Nov 08, 2024 - 04:58 PM (IST)

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਸਰਹੱਦੀ ਖੇਤਰ ਬਮਿਆਲ ਦਾ ਦੌਰਾ ਕੀਤਾ ਗਿਆ ਅਤੇ ਇਸ ਮੌਕੇ ਉਨ੍ਹਾਂ ਵਲੋਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਬੈਠਕ ਕਰਕੇ ਬਾਰਡਰ ਏਰੀਏ ਦੇ ਹਾਲਾਤ ਜਾਣੇ ਅਤੇ ਜਿਹੜੀਆਂ ਜ਼ਰੂਰਤਾਂ ਲੋਕਾਂ ਦੀਆਂ ਸਨ ਉਨ੍ਹਾਂ ਬਾਰੇ ਚਰਚਾ ਕੀਤੀ ਅਤੇ ਕਈ ਨਵੀਆਂ ਜਾਣਕਾਰੀਆਂ ਵੀ ਲੋਕਾਂ ਨਾਲ ਸਾਂਝੀਆਂ ਕੀਤੀਆਂ ਜਿਸਦਾ ਇੰਤਜ਼ਾਰ ਲੋਕ ਕਰ ਰਹੇ ਸਨ।

ਇਹ ਵੀ ਪੜ੍ਹੋ- ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ 'ਤੇ ਲਗਾਈ ਪਾਬੰਦੀ 'ਤੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ

ਇਸ ਬਾਰੇ ਜਦੋਂ ਸਥਾਨਕ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ 'ਚ ਜਿੱਥੇ ਰੋਜ਼ਗਾਰ ਦੀ ਕਮੀ ਹੈ ਉੱਥੇ ਹੀ ਭਾਰਤ ਪਾਕਿ ਸਰਹੱਦ 'ਤੇ ਲੱਗੀ ਫੈਂਸਿੰਗ ਲਾਈਨ ਦੇ ਪਾਰ ਕਿਸਾਨਾਂ ਦੀ ਕਾਫੀ ਜ਼ਮੀਨ ਹੈ। ਜਿਸ ਨੂੰ ਲੈ ਕੇ ਉਨ੍ਹਾਂ ਨੂੰ ਵਾਹੀ 'ਚ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਦੇ ਜਵਾਬ 'ਚ ਪੰਜਾਬ ਦੇ ਗਵਰਨਰ ਨੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੂੰ ਕਿਹਾ ਕਿ ਅਕਸਰ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਮੁੱਦਾ ਚੁੱਕਿਆ ਜਾਂਦਾ ਹੈ ਕਿ ਉਨ੍ਹਾਂ ਦੀ ਜ਼ਮੀਨ ਫੈਂਸਿੰਗ ਦੇ ਉਸ ਪਾਰ ਹੈ ਜਿਸ ਕਰਕੇ ਉਹਨਾਂ ਨੂੰ ਖੇਤੀ ਕਰਨ ਦੇ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ ’ਚ ਚੱਲ ਰਿਹਾ ਸੀ ਗੰਦਾ ਧੰਦਾ, 2 ਕੁੜੀਆਂ ਸਮੇਤ 7 ਫੜੇ

ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਪੰਜਾਬ ਵਿੱਚ 21 ਕਿਲੋਮੀਟਰ ਫੈਂਸਿੰਗ ਅੱਗੇ ਵਧਾਉਣ ਦਾ ਪ੍ਰਪੋਜਲ ਬਣਾਇਆ ਗਿਆ ਹੈ ।ਜਿਸ ਵਿੱਚ ਜ਼ਿਲ੍ਹਾ ਪਠਾਨਕੋਟ ਦੀ 8 ਕਿਲੋਮੀਟਰ ਫੈਂਸਿੰਗ ਅੱਗੇ ਵਧਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇੰਡਸਟਰੀ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਕਿਸੇ ਮੌਕੇ ਇੰਡਸਟਰੀ ਦਾ ਰਾਜਾ ਸੀ ਪਰ ਅੱਜ ਮਾਹੌਲ ਠੀਕ ਨਾ ਹੋਣ ਦੀ ਵਜ੍ਹਾ ਨਾਲ ਇੰਡਸਟਰੀ ਪੰਜਾਬ ਚੋਂ ਖਤਮ ਹੋ ਚੁੱਕੀ ਹੈ ਅਤੇ ਜੇਕਰ ਇੰਡਸਟਰੀ ਨੂੰ ਮੁੜ ਪੰਜਾਬ 'ਚ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਉਸਦੇ ਲਈ ਮਾਹੌਲ ਨੂੰ ਸੁਖਾਲਾ ਬਣਾਉਣਾ ਹੋਵੇਗਾ, ਕਿਉਂਕਿ ਕੋਈ ਵੀ ਉਦਯੋਗਪਤੀ ਘਰਾਣਾ ਜੋ ਕਿ ਡਰ ਭਰੇ ਹਾਲਾਤ ਵਿੱਚ ਆਪਣੇ ਪੈਸੇ ਨਹੀਂ ਲਗਾਵੇਗਾ। ਇਸ ਮੌਕੇ ਸਮੂਹ ਜ਼ਿਲ੍ਹੇ ਦੇ ਅਧਿਕਾਰੀਆ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। 

ਇਹ ਵੀ ਪੜ੍ਹੋ- ਪੰਜਾਬ 'ਚ Weather ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News