ਸ਼੍ਰੀਨਗਰ ’ਚ ਮਾਰੇ ਗਏ 2 ਨੌਜਵਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ
Friday, Feb 09, 2024 - 12:39 PM (IST)
ਚਮਿਆਰੀ/ਅਜਨਾਲਾ (ਸੰਧੂ/ਨਿਰਵੈਲ)-ਸ਼੍ਰੀਨਗਰ ਦੇ ਸ਼ਹੀਦਗੰਜ ਖੱਬਾ ਕਦਲ ਇਲਾਕੇ ਵਿਚ ਕੱਲ ਦੇਰ ਸ਼ਾਮ ਅੱਤਵਾਦੀ ਹਮਲੇ ਵਿਚ ਮਾਰੇ ਗਏ ਪਿੰਡ ਚਮਿਆਰੀ ਦੇ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਪਹੁੰਚੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜਿੱਥੇ ਪਰਿਵਾਰਾਂ ਨੂੰ ਪਏ ਇਸ ਵੱਡੇ ਘਾਟੇ ਲਈ ਹੌਂਸਲਾ ਦਿੱਤਾ, ਉੱਥੇ ਹੀ ਉਨ੍ਹਾਂ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ।
ਇਹ ਵੀ ਪੜ੍ਹੋ : ਅੱਤਵਾਦੀਆਂ ਹੱਥੋਂ ਮਾਰੇ ਗਏ ਅੰਮ੍ਰਿਤਪਾਲ ਦਾ ਹੋਇਆ ਅੰਤਿਮ ਸੰਸਕਾਰ, ਨਹੀਂ ਦੇਖ ਹੁੰਦਾ ਰੌਂਦਾ ਪਰਿਵਾਰ
ਇਸ ਦਲਦਲ ’ਚ ਫ਼ਸੇ ਲੋਕ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿਚ ਆ ਕੇ ਬਿਨਾਂ ਕਿਸੇ ਦੋਸ਼ ਤੋਂ ਅਜਿਹੇ ਹੱਸਦੇ-ਵਸਦੇ ਪਰਿਵਾਰਾਂ ਨੂੰ ਮਿੰਟਾਂ-ਸਕਿੰਟਾਂ ਵਿਚ ਉਜਾੜ ਦਿੰਦੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੰਦਿਆਂ ਦੋਵਾਂ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਚੈੱਕ ਸੌਂਪੇ।
ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8