ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ:  ਚੇਅਰਮੈਨ ਰਮਨ ਬਹਿਲ

Saturday, Jul 27, 2024 - 05:52 PM (IST)

ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ:  ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ(ਹਰਮਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ `ਤੇ ਸੁਧਾਰ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਹਰਦੋ ਬਥਵਾਲਾ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸੂਬਾ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

 ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਹਰਦੋ ਬਥਵਾਲਾ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਲਈ 7.51 ਲੱਖ ਰੁਪਏ ਦੀ ਗ੍ਰਾਂਟ ਭੇਜੀ ਗਈ ਹੈ ਜਿਸ ਨਾਲ ਨਵੇਂ ਕਮਰਿਆਂ ਦੀ ਉਸਾਰੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਨਵੇਂ ਕਲਾਸ ਰੂਮ ਬਣਨ ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦੇ ਨਾਲ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸ਼ੁਰੂ ਕੀਤੇ ਸਕੂਲ ਆਫ਼ ਐਮੀਨੈਂਸ ਸਿੱਖਿਆ ਕ੍ਰਾਂਤੀ ਵੱਲ ਵੱਡੇ ਕਦਮ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਹਨ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀ ਵੱਡੇ ਤੋਂ ਵੱਡੇ ਮੁਕਾਬਲੇ ਦੇ ਇਮਤਿਹਾਨ ਵਿੱਚ ਸਫ਼ਲਤਾ ਹਾਸਲ ਕਰਨਗੇ। ਇਸ ਮੌਕੇ ਉਨ੍ਹਾਂ ਪਿੰਡ ਹਰਦੋ ਬਥਵਾਲਾ ਦੇ ਵਸਨੀਕਾਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਪੜ੍ਹਾਉਣ ਨੂੰ ਪਹਿਲ ਦੇਣ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News