ਪੰਜਾਬ ਮੰਡੀ ਬੋਰਡ ਦੀ ਫਲਾਇੰਗ ਸਕਵੈਡ ਟੀਮ ਵਲੋਂ ਮੰਡੀਆਂ ਤੇ ਸੈਲਰਾਂ ਦੀ ਚੈਕਿੰਗ, ਲੱਗਾ ਭਾਰੀ ਜੁਰਮਾਨਾ

Wednesday, Oct 15, 2025 - 06:03 PM (IST)

ਪੰਜਾਬ ਮੰਡੀ ਬੋਰਡ ਦੀ ਫਲਾਇੰਗ ਸਕਵੈਡ ਟੀਮ ਵਲੋਂ ਮੰਡੀਆਂ ਤੇ ਸੈਲਰਾਂ ਦੀ ਚੈਕਿੰਗ, ਲੱਗਾ ਭਾਰੀ ਜੁਰਮਾਨਾ

ਗੁਰਦਾਸਪੁਰ( ਹਰਮਨ, ਵਿਨੋਦ)- ਜਸਵਿੰਦਰ ਸਿੰਘ ਰਿਆੜ, ਜਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਫਲਾਇੰਗ ਸਕਵੈਡ ਟੀਮ ਵਲੋ ਸਾਉਣੀ ਸੀਜ਼ਨ ਦੌਰਾਨ ਬਟਾਲਾ ਅਤੇ ਫਤਿਹਗੜ ਚੂੜੀਆਂ ਦੀਆਂ ਮੰਡੀਆਂ ਅਤੇ ਸੈਲਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਕਿਸਾਨਾ ਨੂੰ ਦਿੱਤੇ ਜਾ ਰਹੇ ਐੱਮ.ਐੱਸ.ਪੀ ਤੋਂ ਘੱਟ ਰੇਟ 'ਤੇ ਜਿਣਸ ਦੀ ਕੀਤੀ ਖ੍ਰੀਦ ਦੀ ਉਲੰਘਣਾ ਕਰਕੇ 78360 ਰੁਪਏ ਦਾ ਜੁਰਮਾਨਾ ਕੀਤਾ ਗਿਆ।

ਇਹ ਵੀ ਪੜ੍ਹੋ-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ

ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਵਾ ਬੀਤੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ ਮੁੱਖ ਦਾਣਾ ਮੰਡੀ ਵਿਚ ਵੱਖ-ਵੱਖ ਆੜਤੀਆਂ ਵਲੋ ਬਿਨ੍ਹਾ ਬੋਲੀ ਦੇ ਜਿਣਸ ਨੂੰ ਬਾਰਦਾਨੇ ਵਿਚ ਭਰਨ 'ਤੇ ਕੀਤੀ ਐਕਟ ਰੂਲਜ ਦੀ ਉਲੰਘਣਾ ਕਰਕੇ 60000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਜਲੰਧਰ ਵਾਸੀਆਂ ਲਈ ਵੱਡੀ ਅਪਡੇਟ! ਰੋਜ਼ ਕੱਟੇ ਜਾ ਰਹੇ 200 ਈ-ਚਾਲਾਨ, 4 ਚੌਕਾਂ 'ਚ ਐਕਟਿਵ ਹੋਇਆ ਸਿਸਟਮ

ਉਨ੍ਹਾਂ ਅੱਗੇ ਦੱਸਿਆ ਕਿ ਜਿਲੇ ਵਿੱਚ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਝੋਨੇ ਦੀ ਫਸਲ ਦੀ ਸਮੁੱਚੀ ਪ੍ਰਕਿਰਿਆ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੰਡੀਆਂ ਵਿੱਚ ਫਸਲ ਦੀ ਨਿਰਵਿਘਨ ਖਰੀਦ, ਚੁਕਾਈ ਤੇ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਫਲਾਇੰਗ ਸਕਵੈਡ ਟੀਮ ਵਲੋਂ ਲਗਾਤਾਰ ਫੀਲਡ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਫਸਲ ਵੇਚਣ ਦੌਰਾਨ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News