ਪੰਜਾਬ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਹਿਮਾਚਲ ਪ੍ਰਦੇਸ਼ ਦੇ ਨਤੀਜੇ ਆਉਣ ਤੋਂ ਪਹਿਲਾ ਮੰਨੀ ਹਾਰ

11/25/2022 5:53:25 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਸੂਗਰ ਮਿੱਲ ਬਟਾਲਾ ਵਿਖੇ ਗੰਨੇ ਦੀ ਪਿੜਾਈ ਸੀਜਨ ਦੇ ਸਬੰਧ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਚੇਅਰਮੈਨ ਪਨਸਪ ਬਲਬੀਰ ਸਿੰਘ ਪਨੂੰ ਪਹੁੰਚੇ। ਜਿੱਥੇ ਉਨ੍ਹਾਂ ਨੇ ਮਿਲ ਦੀ ਸ਼ੁਰੂਆਤ ਕੀਤੀ। ਉੱਥੇ ਹੀ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕਿਸਾਨਾਂ ਦੀ ਗੰਨੇ ਦੀ ਫ਼ਸਲ ਨੂੰ ਲੈ ਕੇ ਸੰਜ਼ੀਦਾ ਹਨ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਨੇ ਗੰਨੇ ਦਾ ਭਾਅ ਵੀ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਸ ਦੀ ਪੇਮੈਂਟ ਵੀ ਸਮੇਂ ਸਿਰ ਕੀਤੀ ਜਾਵੇਗੀ ।

ਇਹ ਵੀ ਪੜ੍ਹੋ- ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਧਾਲੀਵਾਲ ਨੇ ਚੁੱਕਿਆ ਸੁਨਹਿਹਾ ਕਦਮ, ਅਜਨਾਲਾ ਨੂੰ ਦਿੱਤੀ ਅੱਗ ਬੁਝਾਊ ਗੱਡੀ

ਇਸਦੇ ਨਾਲ ਹੀ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ’ਚ ਸਾਡੀ ਜਿੱਤ ਨਹੀਂ ਹੋਣ ਵਾਲੀ ਜਦਕਿ ਉਨ੍ਹਾਂ ਦੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ’ਚ ਚੰਗਾ ਚੋਣ ਪ੍ਰਚਾਰ ਕੀਤਾ ਸੀ। ਉੱਥੇ ਹੀ ਉਨ੍ਹਾਂ ਨੇ ਇਹ ਦਾਅਵਾ ਕੀਤਾ ਕਿ ਗੁਜਰਾਤ ’ਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਸਰਕਾਰ ਆਵੇਗੀ। ਇਸ ਦੇ ਨਾਲ ਹੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਵਲੋਂ ਲਗਾਤਰ ਕਾਨੂੰਨ ਸਥਿਤੀ ਨੂੰ ਲੈ ਕੇ ਸਵਾਲ ਚੁੱਕੇ ਜਾਣ ਦੇ ਜਵਾਬ ’ਚ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ’ਚ ਜੋ ਨਸ਼ੇ ਜਾਂ ਗੈਂਗਸਟਰ ਵਾਦ ਹੈ ਉਸ ਲਈ ਇਹ ਦੋਵੇਂ ਜਿੰਮੇਵਾਰ ਹਨ।


Shivani Bassan

Content Editor

Related News