ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਸ਼ਲਾਘਾਯੋਗ: ਮੰਤਰੀ ETO
Wednesday, Jul 10, 2024 - 05:26 PM (IST)
ਜੰਡਿਆਲਾ ਗੁਰੂ (ਸੁਰਿੰਦਰ/ਸ਼ਰਮਾ/ਜਗਤਾਰ)-ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ ਨੇ ਪੰਜਾਬ ਪੁਲਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪੁਲਸ ਵੱਲੋਂ ਨਸ਼ੇ ਦੇ ਸਮੱਗਲਰਾਂ ਨੂੰ ਨੱਥ ਪਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਉਪਰਾਲੇ ਸ਼ੁਰੂ ਕੀਤੇ ਗਏ ਹਨ, ਉਸ ਤੋਂ ਇਹ ਆਸ ਲਗਾਈ ਜਾ ਸਕਦੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨਸ਼ਿਆਂ ਦੇ ਕੋਹੜ ਤੋਂ ਮੁਕਤ ਹੋ ਜਾਵੇਗਾ। ਪੰਜਾਬ ਪੁਲਸ ਵੱਲੋਂ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸੀ, ਦੀ ਸ਼ੁਰੂਆਤ ਕਰਦੇ ਕੈਬਿਨੇਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨਾ ਉਲੀਕੀ ਬੈਠੇ ਹਨ ਅਤੇ ਇਹ ਸੁਪਨਾ ਤਾਂ ਹੀ ਪੂਰਾ ਹੋ ਸਕਦਾ ਹੈ ਜੇਕਰ ਪੰਜਾਬ ਦਾ ਜਵਾਨ, ਕਿਸਾਨ, ਵਪਾਰੀ, ਉਦਯੋਗਪਤੀ ਗੱਲ ਕੀ ਹਰੇਕ ਵਰਗ ਖੁਸ਼ਹਾਲ ਹੋਵੇ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ 'ਚ ਹੋਈ ਸ਼ਾਮਲ
ਉਨ੍ਹਾਂ ਕਿਹਾ ਕਿ ਆਰਥਿਕ ਖੁਸ਼ਹਾਲੀ ਦੇ ਨਾਲ-ਨਾਲ ਸਾਡੀ ਕੁਰਾਹੇ ਪਈ ਨੌਜਵਾਨ ਪੀੜੀ ਜੋ ਕਿ ਨਸ਼ਿਆਂ ਦੇ ਰੂਪ ਵਿੱਚ ਜ਼ਹਿਰ ਲੈ ਰਹੀ ਹੈ, ਨੂੰ ਰੋਕਣ ਦੇ ਉਪਰਾਲੇ ਵੀ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਕੇਵਲ ਪੰਜਾਬ ਪੁਲਸ ਨਸ਼ਾ ਸਮੱਗਲਰਾਂ ਕੋਲੋਂ ਨਸ਼ਾ ਹੀ ਬਰਾਮਦ ਨਹੀਂ ਕਰ ਰਹੀ ਸਗੋਂ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਵੀ ਜ਼ਬਤ ਕਰ ਰਹੀ ਹੈ। ਇਸ ਤੋਂ ਇਲਾਵਾ ਖੇਡਾਂ ਵਰਗੇ ਉਪਰਾਲੇ ਪੰਜਾਬ ਪੁਲਸ ਨੇ ਸ਼ੁਰੂ ਕੀਤੇ ਹਨ, ਜਿਸ ਦੇ ਚੰਗੇ ਨਤੀਜੇ ਭਵਿੱਖ ਵਿੱਚ ਮਿਲਣਗੇ। ਇਸ ਮੌਕੇ ਡੀ. ਐੱਸ. ਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ, ਥਾਣਾ ਮੁਖੀ ਜੰਡਿਆਲਾ ਗੁਰੂ ਮੁਖ਼ਤਿਆਰ ਸਿੰਘ ਅਤੇ ਇਲਾਕੇ ਦੇ ਮੋਹਤਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਹ ਵੀ ਪੜ੍ਹੋ-ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8