ਪੰਜਾਬ ਪੁਲਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਕੁਰਬਾਨੀਆਂ: SSP ਦਯਾਮਾ

Monday, Oct 21, 2024 - 02:42 PM (IST)

ਪੰਜਾਬ ਪੁਲਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਕੁਰਬਾਨੀਆਂ: SSP ਦਯਾਮਾ

ਗੁਰਦਾਸਪੁਰ (ਵਿਨੋਦ)- ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨ੍ਹਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਹਰੀਸ਼ ਦਾਯਮਾ ਐੱਸ.ਐੱਸ .ਪੀ ਗੁਰਦਾਸਪੁਰ ਨੇ ਪੁਲਸ ਲਾਇਨ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ‘ਪੁਲਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਕਰਵਾਏ ਗਏ ਸ਼ਹੀਦੀ ਸਮਾਗਮ ਦੋਰਾਨ ਕੀਤਾ। ਇਸ ਮੌਕੇ ਪੀ.ਐੱਸ.ਰਾਏ ਐਡੀਸ਼ਨਲ ਸ਼ੈਸਨ ਜੱਜ ਗੁਰਦਾਸਪੁਰ, ਆਰ.ਐੱਸ ਚੀਮਾ ਸੀ.ਜੀ.ਐੱਮ ਗੁਰਦਾਸਪੁਰ, ਕਰਮਜੀਤ ਸਿੰਘ ਐੱਸ.ਡੀ.ਐੱਮ ਗੁਰਦਾਸਪੁਰ, ਜੁਗਰਾਜ ਸਿੰਘ, ਐੱਸ.ਪੀ (ਐੱਚ), ਬਲਵਿੰਦਰ ਸਿੰਘ ਰੰਧਾਵਾ (ਡੀ), ਸਮੂਹ ਡੀ.ਐੱਸ.ਪੀਜ਼ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਤੇ ਪੰਜਾਬ ਪੁਲਸ ਦੇ ਸਾਬਕਾ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

ਐੱਸ.ਐੱਸ.ਪੀ ਹਰੀਸ਼ ਦਾਯਮਾ ਨੇ ਸ਼ਹੀਦੀ ਸਮਾਗਮ 'ਚ ਪਹੁੰਚੇ ਸਮੂਹ ਹਾਜਰੀਨ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਪੁਲਸ ਦਾ ਇਤਿਹਾਸ ਗੋਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾਂ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਸ ਜਵਾਨਾਂ ਤੇ ਅਧਿਕਾਰੀਆਂ ਨੇ ਸ਼ਹਦਾਤਾਂ ਜਾ ਜਾਮ ਪੀ ਕੇ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਅੰਦਰ ਅਮਨ-ਸਾਂਤੀ ਦੀ ਰੱਖਿਆ ਲਈ ਸੁਰੱਖਿਆ ਫੋਰਸ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

PunjabKesari

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਵਿਚ ਸਾਡੀ ਸੱਚੀ ਸਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸ਼ਹੀਦ ਹੋਏ ਪਰਿਵਾਰਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਈਏ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੀਏ। ਆਪਣੀ ਡਿਊਟੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਈਏ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਲਾਮ ਕਰਦੀ ਹੈ, ਹਮੇਸ਼ਾਂ ਇਨ੍ਹਾਂ ਪਰਿਵਾਰਾਂ ਨਾਲ ਮੋਢਾ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਅੱਜ ਦੇ 21 ਅਕਤੂਬਰ ਦਿਨ ਦਾ ਇਤਿਹਾਸ ਦੱਸਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੋਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐੱਫ ਤੇ ਇੰਨਟੈਲੀਜੈਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ, ਭਾਰਤ-ਚੀਨ ਦੀ ਸਰਹੱਦ ਤੇ ਗਸ਼ਤ ਕਰ ਰਹੀ ਸੀ ਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਹੀ ਸ਼ਾਮਲ ਸਨ ਤੇ ਚੀਨੀ ਫੌਜਾਂ ਨੇ ਹਮਲਾ ਕਰ ਦਿੱਤਾ ਪਰ ਇਨਾਂ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾ ਦਾ ਟਾਕਰਾ ਕੀਤਾ ਤੇ ਉਨ੍ਹਾਂ ਦੇ ਦੰਦ ਖੱਟ ਕੀਤੇ ਪਰ ਆਪਣੀ ਮਾਤਰ ਭੂਮੀ ਵਿਚ ਦਾਖਲ ਨਹੀਂ ਹੋਣ ਦਿੱਤਾ। ਉਸੇ ਦਿਨ ਦੀ ਯਾਦ ਵਿਚ ਅੱਜ ਪੂਰੇ ਭਾਰਤ ਵਿਚ 'ਪੁਲਸ ਸ਼ਹੀਦੀ ਦਿਵਸ’ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 1960 ਵਿਚ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਉਪਰੰਤ ਦਿਲਪ੍ਰੀਤ ਸਿੰਘ, ਆਈ. ਪੀ. ਐੱਸ, ਏ. ਐੱਸ. ਪੀ, ਦੀਨਾਨਗਰ ਦੀ ਅਗਵਾਈ ਹੇਠ ਪੰਜਾਬ ਪੁਲਸ ਦੇ ਜਵਾਨਾਂ ਵਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ ਤੇ ਸਮਾਗਮ ਵਿਚ ਪੁਹੰਚੀਆਂ ਸਮੂਹ ਹਸਤੀਆਂ ਵਲੋਂ ਸ਼ਹੀਦੀ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਏ। ਇਸ ਤੋਂ ਪਹਿਲਾਂ ਕੁਲਵੰਤ ਸਿੰਘ, ਡੀ. ਐਸ.ਪੀ (ਦਿਹਾਤੀ) ਵਲੋਂ ਸ਼ਹੀਦ ਹੋਏ ਜਵਾਨਾਂ ਤੇ ਅਧਿਕਾਰੀਆਂ ਦੇ ਨਾਂਅ ਪੜ੍ਹ ਕੇ ਸੁਣਾਏ ਗਏ।

ਉਪਰੰਤ ਐੱਸ.ਐੱਸ.ਪੀ ਗੁਰਦਾਸਪੁਰ ਅਤੇ ਮੁੱਖ ਸਖਸੀਅਤਾਂ ਵਲੋਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਪਰਿਵਾਰ ਵਾਲਿਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।ਇਸ ਮੌਕੇ ਸਮੂਹ ਅਧਿਕਾਰੀਆਂ ਵੱਲੋਂ ਸ਼ਹੀਦੀ ਗੈਲਰੀ ਦਾ ਦੌਰਾ ਕੀਤਾ ਗਿਆ ਅਤੇ ਸਮਾਗਮ ਦੇ ਆਖਿਰ ਵਿਚ ਸਾਰਿਆਂ ਨੇ ਨਾਸ਼ਤਾ ਕੀਤਾ। ਇਸ ਮੌਕੇ ਪੁਲਸ ਜ਼ਿਲ੍ਹੇ ਦੇ ਸਮੂਹ ਐੱਸ.ਐੱਚ.ਓਜ਼ ਸਮੇਤ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਮੈਂਬਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਛੋਟੇ ਦੁਕਾਨਦਾਰਾਂ ਦਾ ਕਾਰੋਬਾਰ ਹੋ ਰਿਹਾ ਠੱਪ, ਜਾਣੋ ਕੀ ਹੋ ਸਕਦੀ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News