ਨਸ਼ਾ ਤਸਕਰੀ ਰੋਕਣ ਲਈ ਪੰਜਾਬ ਪੁਲਸ ਤੇ ਬੀਐੱਸਐੱਫ ਨੇ ਸਰਹੱਦੀ ਖੇਤਰ ''ਚ ਕੀਤਾ ਸਰਚ ਆਪਰੇਸ਼ਨ

Monday, Mar 17, 2025 - 10:46 PM (IST)

ਨਸ਼ਾ ਤਸਕਰੀ ਰੋਕਣ ਲਈ ਪੰਜਾਬ ਪੁਲਸ ਤੇ ਬੀਐੱਸਐੱਫ ਨੇ ਸਰਹੱਦੀ ਖੇਤਰ ''ਚ ਕੀਤਾ ਸਰਚ ਆਪਰੇਸ਼ਨ

ਗੁਰਦਾਸਪੁਰ (ਹਰਮਨ) : ਜ਼ਿਲ੍ਹਾ ਗੁਰਦਾਸਪੁਰ ਅੰਦਰ ਨਸ਼ਾ ਤਸਕਰੀ ਨੂੰ ਰੋਕਣ ਲਈ ਜਿੱਥੇ ਪੁਲਸ ਵੱਲੋਂ ਰੋਜ਼ਾਨਾ ਵੱਖ-ਵੱਖ ਦੋਸ਼ੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉਸ ਦੇ ਨਾਲ ਹੀ ਸਰਹੱਦੀ ਖੇਤਰ 'ਚ ਨਸ਼ੇ ਦੀ ਤਸਕਰੀ ਨੂੰ ਮੁਕੰਮਲ ਰੂਪ ਵਿੱਚ ਖਤਮ ਕਰਨ ਲਈ ਪੁਲਸ ਵੱਲੋਂ ਬੀਐੱਸਐੱਫ ਦੇ ਸਹਿਯੋਗ ਦੇ ਨਾਲ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ। 

PunjabKesari

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਅਦਿੱਤਿਆ ਆਈਪੀਐੱਸ ਨੇ ਦੱਸਿਆ ਕਿ ਪੁਲਸ ਵੱਲੋਂ ਨਸ਼ੇ ਦੀ ਵਿਕਰੀ ਅਤੇ ਵਰਦਾਤਾਂ ਨੂੰ ਲੈ ਕੇ ਜ਼ੀਰੋ ਟੋਲਰੈਂਸ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਅਕਸਰ ਨਸ਼ਾ ਤਸਕਰ ਜ਼ਿਆਦਾ ਸਰਗਰਮ ਰਹਿਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਕਾਰਨ ਪੁਲਸ ਵੱਲੋਂ ਬੀਐੱਸਐੱਫ ਦੇ ਸਹਿਯੋਗ ਦੇ ਨਾਲ ਸਰਹੱਦੀ ਬੈਲਟ ਵਿੱਚ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਕਲਾਨੌਰ ਥਾਣੇ ਅਧੀਨ ਸਰਹੱਦ ਦੇ ਨੇੜਲੇ ਪਿੰਡਾਂ ਵਿੱਚ ਬੀਐੱਸਐੱਫ ਅਤੇ ਪੰਜਾਬ ਪੁਲਸ ਦੇ ਜਵਾਨਾਂ ਨੇ ਡੀਐੱਸਪੀ ਕਲਾਨੌਰ ਦੀ ਅਗਵਾਈ ਹੇਠ ਤਲਾਸ਼ੀ ਮੁਹਿੰਮ ਲਈ ਅਤੇ ਵੱਖ-ਵੱਖ ਖੇਤਾਂ ਵਿੱਚ ਜਾ ਕੇ ਵੀ ਚੈਕਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਹੀ ਦਿਨਾਂ 'ਚ ਨਸ਼ਾ ਵਿਰੋਧੀ ਮੁਹਿੰਮ ਦਾ ਹੋਰ ਵੱਡਾ ਅਸਰ ਦੇਖਣ ਨੂੰ ਮਿਲੇਗਾ ਅਤੇ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਵਿਕਰੀ ਕਰਨ ਵਾਲੇ ਤਸਕਰ ਕਿਸੇ ਵੀ ਕੀਮਤ ’ਤੇ ਕਾਨੂੰਨ ਦੇ ਸ਼ਿਕੰਜੇ ਚੋਂ ਬਚ ਨਹੀਂ ਸਕਣਗੇ। 

PunjabKesari

ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ੇ ਨੂੰ ਰੋਕਣ ਲਈ ਪੁਲਸ ਦਾ ਸਹਿਯੋਗ ਕਰਨ ਅਤੇ ਜੇਕਰ ਉਹਨਾਂ ਨੂੰ ਕਿਸੇ ਵੀ ਜਗ੍ਹਾ ’ਤੇ ਨਸ਼ੇ ਦੀ ਵਿਕਰੀ ਹੋਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਸ ਦੀ ਮਦਦ ਕਰਨ ਵਾਲਿਆਂ ਦੇ ਨਾਮ ਗੁਪਤ ਰੱਖੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News