ਪੰਜਾਬ ਪੁਲਸ ਤੇ BSF ਐਕਸ਼ਨ ਮੋਡ ''ਚ, ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਫਲੈਗ ਮਾਰਚ

Friday, Mar 22, 2024 - 02:50 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਅੱਜ ਪੰਜਾਬ ਪੁਲਸ, ਬੀ.ਐੱਸ.ਐੱਫ . ਦੇ ਜਵਾਨਾਂ ਵੱਲੋਂ ਸਰਹੱਦੀ ਖੇਤਰ ਅੰਦਰ ਬਹਿਰਾਮਪੁਰ, ਦੌਰਾਗਲਾ , ਕਲਾਨੌਰ ਆਦਿ ਵਿਖੇ ਫਲੈਗ ਮਾਰਚ ਕੱਢਿਆ ਗਿਆ।  ਇਹ ਫਲੈਗ ਮਾਰਚ ਥਾਣਾ ਬਹਿਰਾਮਪੁਰ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ ਸਮੇਤ ਘਾਹ ਮੰਡੀ ਵਿਖੇ ਪਹੁੰਚ ਕੇ ਸਮਾਪਤ ਹੋਇਆ। 

ਇਹ ਵੀ ਪੜ੍ਹੋ : ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰਨ

ਐੱਸ.ਐੱਸ.ਪੀ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਦੋਂ ਦਾ ਲੋਕ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਇਸ ਤੋਂ ਬਾਅਦ ਪੂਰੇ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਜਿੰਨੇ ਵੀ ਅਦਾਰੇ ਚੋਣ ਅਮਲ ਵਿੱਚ ਸ਼ਾਮਲ ਹਨ ਅਤੇ ਨਾਲ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਮੀਟਿੰਗਾਂ ਕਰਕੇ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਫਲੈਗ ਮਾਰਚ ਦਾ ਮੰਤਵ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਇਸ ਨਾਲ ਹੀ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦਾ ਸੁਨੇਹਾ ਦੇਣ ਦੇ ਨਾਲ ਇਹ ਸੁਨੇਹਾ ਵੀ ਦਿੱਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ MLA ਜੀਵਨਜੋਤ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

ਐੱਸ.ਐੱਸ.ਪੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਇਨ੍ਹਾਂ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਤੋਂ ਵੀ ਡਰਨ ਜਾਂ ਦਬਾਅ ਵਿੱਚ ਆਉਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਰਾਹੀਂ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਚੋਣਾਂ ਦੌਰਾਨ ਡਰ ਜਾਂ ਭੈਅ ਦਾ ਮਹੌਲ ਬਣਾਉਣ ਬਾਰੇ ਸੋਚਣ ਵੀ ਨਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਡੀਆਂ ਸੁਰੱਖਿਆ ਫੋਰਸਾਂ ਅਜਿਹੇ ਅਨਸਰਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਕੁਝ ਦੇਰ ’ਚ ਹੋ ਸਕਦੀ ਸੁਣਵਾਈ

ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸ਼ਰਾਰਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸੰਵਿਧਾਨਿਕ ਹੱਕ ਅਤੇ ਸਾਰੇ ਵੋਟਰ ਬਿਨਾਂ ਕਿਸੇ ਡਰ, ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਉੱਪਰ ਪਹੁੰਚਣ।  ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਤੇ ਹੋਰ ਸੁਰੱਖਿਆ ਬਲ ਦਿਨ-ਰਾਤ ਲੋਕਾਂ ਦੀ ਸੁਰੱਖਿਆ ਲਈ ਹਾਜ਼ਰ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਅਤੇ ਬੀਐੱਸਐੱਫ ਦੇ ਜਵਾਨ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News