ਪੰਜਾਬ ਪੁਲਸ ਅਤੇ BSF ਦੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਏ 2 ਚੀਨੀ ਡਰੋਨ ਅਤੇ 1 ਕਿੱਲੋਗ੍ਰਾਮ ਤੋਂ ਵੱਧ ਹੈਰੋਇਨ

Monday, Dec 18, 2023 - 03:21 AM (IST)

ਅੰਮ੍ਰਿਤਸਰ - ਅੰਮ੍ਰਿਤਸਰ ਦੀ ਅੰਤਰਰਾਸ਼ਟਰੀ ਬਾਰਡਰ ਨੇੜਿਓਂ ਪਿਛਲੇ 24 ਘੰਟਿਆਂ ਦੌਰਾਨ 2 ਡਰੋਨ ਅਤੇ ਇਕ ਕਿਲੋਗ੍ਰਾਮ ਤੋਂ ਵੀ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਬੀ.ਐੱਸ.ਐੱਫ. ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਘਰ 'ਚ ਖੜ੍ਹੀ ਐਕਟਿਵਾ ਦਾ ਹੀ ਹੋ ਗਿਆ ਚਲਾਨ, ਮਾਮਲਾ ਜਾਣ ਹੋ ਜਾਓਗੇ ਹੈਰਾਨ

ਅਧਿਕਾਰੀਆਂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਸ ਨੇ ਸ਼ਨੀਵਾਰ ਸ਼ਾਮ ਨੂੰ ਅੰਮ੍ਰਿਤਸਰ ਦੇ ਧਨੋਈਆ ਖੁਰਦ ਇਲਾਕੇ 'ਚ ਸਰਚ ਅਭਿਆਨ ਚਲਾਇਆ। ਇਸ ਦੌਰਾਨ ਉਨ੍ਹਾਂ ਨੂੰ ਖੇਤ 'ਚੋਂ ਇਕ ਚਾਇਨਾ ਮੇਡ ਡਰੋਨ ਅਤੇ 545 ਗ੍ਰਾਮ ਹੈਰੋਇਨ ਦਾ ਪੈਕਟ ਬਰਾਮਦ ਹੋਇਆ। 

ਇਹ ਵੀ ਪੜ੍ਹੋ- '10 ਲਾਓ 100 ਕਮਾਓ' ਕਹਿ ਕੇ ਭੋਲੇ-ਭਾਲੇ ਲੋਕਾਂ ਨੂੰ ਬਣਾ ਰਹੇ ਸੀ ਸ਼ਿਕਾਰ, 14 ਚੜ੍ਹੇ ਪੁਲਸ ਦੇ ਅੜਿੱਕੇ

ਉਨ੍ਹਾਂ ਦੱਸਿਆ ਕਿ ਇਕ ਹੋਰ ਮਾਮਲੇ 'ਚ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਅਟਾਰੀ ਪਿੰਡ ਦੇ ਬਾਹਰੀ ਇਲਾਕੇ 'ਚ ਸਰਚ ਅਭਿਆਨ ਚਲਾਇਆ, ਜਿਸ ਦੌਰਾਨ ਉਨ੍ਹਾਂ ਨੂੰ ਇਕ ਹੋਰ ਚੀਨੀ ਡਰੋਨ ਅਤੇ 544 ਗ੍ਰਾਮ ਹੈਰੋਇਨ ਬਰਾਮਦ ਹੋਈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News