ਪੰਜਾਬ ਪੁਲਸ ਤੇ CI ਦੀ ਸਾਂਝੀ ਕਾਰਵਾਈ, ਤੁਰਕੀ ਦੇ ਬਣੇ 2 ਪਿਸਤੌਲਾਂ ਸਮੇਤ ਨੌਜਵਾਨ ਕਾਬੂ

Friday, Jun 05, 2026 - 02:43 PM (IST)

ਪੰਜਾਬ ਪੁਲਸ ਤੇ CI ਦੀ ਸਾਂਝੀ ਕਾਰਵਾਈ, ਤੁਰਕੀ ਦੇ ਬਣੇ 2 ਪਿਸਤੌਲਾਂ ਸਮੇਤ ਨੌਜਵਾਨ ਕਾਬੂ

ਗੁਰਦਾਸਪੁਰ (ਗੁਰਪ੍ਰੀਤ)– ਪੁਲਸ ਥਾਣਾ ਡੇਰਾ ਬਾਬਾ ਨਾਨਕ ਅਤੇ ਕਾਊਂਟਰ ਇੰਟੈਲੀਜੈਂਸੀ ਪਠਾਨਕੋਟ ਦੀ ਟੀਮ ਨੇ ਸਾਂਝੇ ਆਪਰੇਸ਼ਨ ਦੌਰਾਨ ਇੱਕ ਨੌਜਵਾਨ ਨੂੰ 2 ਤੁਰਕੀ ਦੇ ਬਣੇ ਪਿਸਤੌਲਾਂ ਅਤੇ 4 ਮੈਗਜ਼ੀਨਾਂ ਸਮੇਤ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸੀ ਪਠਾਨਕੋਟ ਦੀ ਟੀਮ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ। ਸੂਚਨਾ ਮਿਲੀ ਸੀ ਕਿ ਕਲਾਨੌਰ ਵੱਲੋਂ ਡੇਰਾ ਬਾਬਾ ਨਾਨਕ ਆ ਰਿਹਾ ਇੱਕ ਵਿਅਕਤੀ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲੈ ਕੇ ਆ ਰਿਹਾ ਹੈ।

ਇਹ ਵੀ ਪੜ੍ਹੋ-ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ

ਇਸ ਤੋਂ ਬਾਅਦ ਪੁਲਸ ਵੱਲੋਂ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਪਿੰਡ ਗੁੱਜਰਾਂ ਕਾਦੀਆਂ ਦੇ ਟੀ-ਪੁਆਇੰਟ ਨੇੜੇ ਮੀਂਹ ਕਾਰਨ ਇੱਕ ਸ਼ੈੱਡ ਹੇਠਾਂ ਖੜ੍ਹੇ ਵਿਅਕਤੀ 'ਤੇ ਸ਼ੱਕ ਹੋਣ 'ਤੇ ਉਸ ਦੀ ਤਲਾਸ਼ੀ ਲਈ ਗਈ। ਉਸ ਦੇ ਹੱਥ ਵਿੱਚ ਫੜੇ ਲਿਫ਼ਾਫ਼ੇ ਦੀ ਜਾਂਚ ਕਰਨ 'ਤੇ ਉਸ ਵਿਚੋਂ ਤੁਰਕੀ ਦੇ ਬਣੇ .30 ਬੋਰ ਦੇ 2 ਪਿਸਤੌਲ ਅਤੇ 4 ਮੈਗਜ਼ੀਨ ਬਰਾਮਦ ਹੋਏ। ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਸੁਖਵਿੰਦਰ ਸਿੰਘ ਉਰਫ਼ ਸਾਬਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪੁਲਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਇਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਅਤੇ ਇਨ੍ਹਾਂ ਦੀ ਸਪਲਾਈ ਕਿਸ ਨੂੰ ਕੀਤੀ ਜਾਣੀ ਸੀ।

ਇਹ ਵੀ ਪੜ੍ਹੋ- ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News