ਪੰਜਾਬ ਪੁਲਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼, ਤਿੰਨ ਪਿਸਤੌਲਾਂ ਸਮੇਤ ਦੋ ਕਾਬੂ

06/11/2024 5:56:16 PM

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸ਼ੁਭਮ ਕੁਮਾਰ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। 

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)

ਪੁਲਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲਾਂ, ਦੋ 9 ਐੱਮ. ਐੱਮ ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ ਸਮੇਤ 13 ਜ਼ਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ (ਕੇਏ 42 ਐਮ 5357) ਨੂੰ ਵੀ ਜ਼ਬਤ ਕੀਤਾ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਸ ਰੈਕੇਟ ਦੇ ਰਾਜਸਥਾਨ ਅਧਾਰਿਤ ਇੱਕ ਹੋਰ ਕਾਰਕੁਨ ਭੁਪਿੰਦਰ ਸਿੰਘ, ਜੋ ਕਿ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਦੱਸਿਆ ਜਾਂਦਾ ਹੈ, ਨੂੰ ਵੀ ਮਾਮਲੇ ‘ਚ ਨਾਮਜ਼ਦ ਕੀਤਾ ਹੈ। ਇਹ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਅੱਗੇ ਅਪਰਾਧਿਕ ਤੱਤਾਂ ਨੂੰ ਭੇਜਣ ਲਈ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਭੁਪਿੰਦਰ ਸਿੰਘ ਨੂੰ ਕਾਬੂ ਕਰਨ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ- ਰਿਸ਼ਤੇ ਹੋਏ ਤਾਰ-ਤਾਰ, ਭਰਾ ਨੇ ਭਰਾ-ਭਰਜਾਈ ’ਤੇ ਅੰਨ੍ਹੇਵਾਹ ਕੀਤੀ ਫਾਇਰਿੰਗ

ਜ਼ਿਕਰਯੋਗ ਹੈ ਕਿ ਮੁਲਜ਼ਮ ਹਰਸ਼ਦੀਪ ਸਿੰਘ ਅਤੇ ਭੁਪਿੰਦਰ ਸਿੰਘ, ਜੋ ਕਿ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਦੇ ਖਿਲਾਫ ਐਨਡੀਪੀਐਸ ਅਤੇ ਅਸਲਾ ਐਕਟ ਦੇ ਕੇਸ ਦਰਜ ਹਨ, ਦੀ ਜਾਣ-ਪਛਾਣ ਫਿਰੋਜ਼ਪੁਰ ਜੇਲ੍ਹ ਵਿੱਚ ਹੋਈ ਸੀ। ਇਸ ਅਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ.) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਦੋਸ਼ੀ ਹਰਸ਼ਦੀਪ ਅਤੇ ਸ਼ੁਭਮ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਦੀਆਂ ਪੁਲਸ ਟੀਮਾਂ ਨੇ ਥਾਣਾ ਘਰਿੰਡਾ ਦੇ ਖੇਤਰ ਵਿੱਚ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੀ ਫਾਰਚੂਨਰ ਕਾਰ ਵਿੱਚ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ .30 ਬੋਰ ਦੇ ਪਿਸਤੌਲ ਸਮੇਤ 9ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਬਾਅਦ ਵਿੱਚ ਪੁਲਸ ਟੀਮਾਂ ਨੇ ਦੋਸ਼ੀ ਹਰਸ਼ਦੀਪ ਦੁਆਰਾ ਦੱਸੇ ਗਏ ਸਥਾਨ ਤੋਂ ਦੋ 9 ਐੱਮ. ਐੱਮ. ਗਲੋਕ ਪਿਸਤੌਲ ਵੀ ਬਰਾਮਦ ਕੀਤੇ। ਉਨ੍ਹਾਂ ਕਿਹਾ ਕਿ ਇਸ ਰੈਕੇਟ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News