ਹੋ ਜਾਓ ਸਾਵਧਾਨ! ਦੋ ਪਹੀਆ ਵਾਹਨ ਚਾਲਕਾਂ ਲਈ ਫਰਮਾਨ ਹੋਏ ਜਾਰੀ

Tuesday, Sep 03, 2024 - 06:31 PM (IST)

ਗੁਰਦਾਸਪੁਰ (ਹਰਮਨ)- ਸ਼ਹਿਰਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਆਏ ਦਿਨ ਨਕਾਬਪੋਸ਼ਾਂ ਵੱਲੋਂ ਲੁੱਟਾਂ ਖੋਹਾਂ, ਕਤਲ, ਡਕੈਤੀਆਂ ਅਤੇ ਚੈਨ ਸਨੈਚਿੰਗ ਦੇ ਮਾਮਲਿਆਂ ਸਾਹਮਣੇ ਆਉਂਦੇ ਰਹਿੰਦੇ। ਇਸ ਦੌਰਾਨ ਜਦੋਂ ਪੁਲਸ ਮੁਲਜ਼ਮਾਂ ਦੀ ਭਾਲ ਲਈ ਵਾਰਦਾਤ ਵਾਲੀ ਜਗ੍ਹਾ 'ਤੇ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੀ ਪੜਤਾਲ ਕਰਦੀ ਹੈ ਤਾਂ ਫੁਟੇਜ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦਾ ਮੂੰਹ ਕੱਪੜੇ ਜਾਂ ਮਾਸਕ ਨਾਲ ਪੂਰੀ ਤਰ੍ਹਾਂ ਢੱਕਿਆ ਹੁੰਦਾ ਹੈ। ਇਸ ਲਈ ਸੁਰੱਖਿਆ, ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਆਪਣੇ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਪੈਦਲ ਚੱਲਣ ਜਾਂ ਦੋ ਪਹੀਆ ਵਾਹਨ ਚਲਾਉਣ 'ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।

ਇਹ ਵੀ ਪੜ੍ਹੋ- ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ਗਨਾ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਕੁੜੀ ਨਾਲ ਵਾਪਰ ਗਿਆ ਭਾਣਾ (ਵੀਡੀਓ)

ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਸੁਰਿੰਦਰ ਸਿੰਘ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂੰਹ 'ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਕਵਰ ਕਰਕੇ ਪੈਦਲ ਚੱਲਣ ਜਾਂ ਵਹੀਕਲ ਚਲਾਉਣ 'ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦਾ ਇਹ ਹੁਕਮ 30 ਅਗਸਤ 2024 ਤੋਂ 28 ਅਕਤੂਬਰ 2024 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News