ਪੰਜਾਬ ਪਾਵਰ ਕਾਰਪੋਰੇਸ਼ਨ ਦੇ ਡਾਇਰੈਕਟਰ ਜਸਬੀਰ ਸਿੰਘ ਢਿੱਲੋਂ ਨੇ ਕੀਤੀ CM ਮਾਨ ਨਾਲ ਮੁਲਾਕਾਤ
Wednesday, Jul 05, 2023 - 12:45 PM (IST)
ਭਿੱਖੀਵਿੰਡ (ਗੁਰਪ੍ਰੀਤ ਢਿੱਲੋਂ)- ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਸਬੀਰ ਸਿੰਘ ਢਿੱਲੋਂ ਸੁਰ ਸਿੰਘ ਨੂੰ ਪੰਜਾਬ ਪਾਵਰ ਕਾਰਪੋਰੇਸ਼ਨ ਦਾ ਪ੍ਰਬੰਧਕੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ। ਜਸਬੀਰ ਸਿੰਘ ਢਿੱਲੋਂ ਵਲੋਂ ਆਪਣੀ ਇਸ ਨਿਯੁਕਤੀ ’ਤੇ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਪਣੀ ਇਸ ਨਿਯੁਕਤੀ ’ਤੇ ਧੰਨਵਾਦ ਕਰਦਿਆਂ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਬੁਕੇ ਭੇਟ ਕੀਤੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੀ ਇਸ ਡਿਊਟੀ ਨੂੰ ਕਰਨ ਲਈ ਪ੍ਰੇਰਿਆ ਅਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਪੰਜਾਬ ਪਾਵਰ ਕਾਰਪੋਰੇਸ਼ਨ ਨੂੰ ਉੱਚਾ ਚੁੱਕਣ ਲਈ ਦਿਨ-ਰਾਤ ਇਕ ਕਰ ਦੇਵੋਗੇ।
ਇਹ ਵੀ ਪੜ੍ਹੋ- ਨੌਜਵਾਨ ਕੁੜੀ 'ਤੇ ਥਰਡ ਡਿਗਰੀ ਦਾ ਤਸ਼ੱਦਦ, ਗੁਪਤ ਅੰਗ 'ਤੇ ਲਾਇਆ ਕਰੰਟ, ਹੈਰਾਨ ਕਰੇਗਾ ਪੂਰਾ ਮਾਮਲਾ
ਇਸ ਮੌਕੇ ਗੱਲਬਾਤ ਕਰਦਿਆਂ ਜਸਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਹ ਬਹੁਤ ਜਲਦੀ ਆਪਣਾ ਅਹੁਦਾ ਸੰਭਾਲ ਲੈਣਗੇ ਅਤੇ ਅਹੁਦਾ ਸੰਭਾਲਣ ਉਪਰੰਤ ਬਿਜਲੀ ਮਹਿਕਮੇ ਨਾਲ ਸਬੰਧਿਤ ਲੋਕਾਂ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਿਜਲੀ ਸਬੰਧੀ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਵਡਭਾਗੇ ਹਨ ਕਿ ਹੁਣ ਇਸ ਵੱਡੇ ਅਹੁਦੇ ਉੱਪਰ ਮਾਝੇ ਦੇ ਇਕ ਨਿਮਾਣੇ ਜਿਹੇ ਵਰਕਰ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਦਾ ਉਹ ਸਦਾ ਹੀ ਪੰਜਾਬ ਦੇ ਮੁੱਖ ਮੰਤਰੀ ਮਾਨ ਦੇ ਰਿਣੀ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਗੁਰਵਿੰਦਰ ਸਿੰਘ ਮਾਣਾ ਢਿੱਲੋਂ, ਤਰਨਬੀਰ ਸਿੰਘ ਢਿੱਲੋਂ, ਸੁਖਮਨ ਬੀਰ ਸਿੰਘ ਢਿੱਲੋਂ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਤੇ ਆਗੂ ਅਤੇ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਪੈਟਰੋਲ ਪੰਪ ਦਾ ਮੁਲਾਜ਼ਮ ਗੰਭੀਰ ਜ਼ਖ਼ਮੀ (ਵੀਡੀਓ)
ਇਸ ਦੇ ਇਲਾਵਾ ਤਿੱਬੜੀ ਰੋਡ ’ਤੇ ਸਥਿਤ ਬਾਈਪਾਸ ਤੇ ਨਵੇਂ ਬਣ ਰਹੇ ਬੱਸ ਸਟੈਂਡ ਦੇ ਬਾਹਰ ਸੜਕ ’ਤੇ ਖੜ੍ਹਾ ਇਕ ਵਿਸ਼ਾਲ ਸਫ਼ੈਦੇ ਦਾ ਦਰੱਖਤ ਚੱਲਦੀ ਗੱਡੀ ਛੋਟਾ ਹਾਥੀ ’ਤੇ ਡਿੱਗ ਗਿਆ। ਭਾਵੇਂ ਇਸ ਵਿਚ ਗੱਡੀ ਚਾਲਕ ਦੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੱਡੀ ਦਰੱਖਤ ਦੀ ਲਪੇਟ ਵਿਚ ਆਉਣ ਕਾਰਨ ਨੁਕਸਾਨੀ ਗਈ। ਜਦਕਿ ਮਜ਼ਦੂਰ ਸੈੱਡ ’ਚ ਦਿਹਾੜੀ ਲਗਾਉਣ ਦੇ ਲਈ ਘਰਾਂ ਤੋਂ ਆਏ ਮਜ਼ਦੂਰਾਂ ਨੂੰ ਵੀ ਮੀਂਹ ਕਾਰਨ ਕੰਮ ਨਾ ਮਿਲਣ ਦੇ ਕਾਰਨ ਖਾਲੀ ਹੱਥ ਆਪਣੇ ਘਰਾਂ ਨੂੰ ਜਾਣਾ ਪਿਆ। ਇਸ ਦੇ ਇਲਾਵਾ ਦੁਕਾਨਦਾਰਾਂ ਦਾ ਕੰਮ ਵੀ ਪੇਂਡੂ ਖੇਤਰਾਂ ਤੋਂ ਗਾਹਕਾਂ ਦੇ ਨਾ ਆਉਣ ਦੇ ਕਾਰਨ ਪ੍ਰਭਾਵਿਤ ਹੋ ਕੇ ਰਹਿ ਗਿਆ।
ਇਹ ਵੀ ਪੜ੍ਹੋ- ਵਿਆਹੁਤਾ ਨੂੰ ਧਮਕਾਉਣ ਲਈ ਵਿਅਕਤੀ ਨੇ ਪਾਈ ਪੁਲਸ ਦੀ ਵਰਦੀ, ਹਥਿਆਰਾਂ ਨਾਲ ਭੇਜਦਾ ਸੀ ਤਸਵੀਰਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।