ਪੰਜਾਬ ਪ੍ਰਧਾਨ ਬਣਨ ’ਤੇ ਰਾਜਾ ਵੜਿੰਗ ਵੱਲੋਂ ਬਾਰਡਰ ਏਰੀਏ ਦੇ ਹਲਕਿਆਂ ਦਾ ਕੀਤਾ ਜਾ ਰਿਹਾ ਦੌਰਾ

Friday, Apr 15, 2022 - 04:16 PM (IST)

ਪੰਜਾਬ ਪ੍ਰਧਾਨ ਬਣਨ ’ਤੇ ਰਾਜਾ ਵੜਿੰਗ ਵੱਲੋਂ ਬਾਰਡਰ ਏਰੀਏ ਦੇ ਹਲਕਿਆਂ ਦਾ ਕੀਤਾ ਜਾ ਰਿਹਾ ਦੌਰਾ

ਅਜਨਾਲਾ (ਰਾਜਵਿੰਦਰ) - ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਅਜਨਾਲਾ ਹਲਕੇ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਵਰਕਰਾਂ ਨਾਲ ਮੀਟਿੰਗ ਕੀਤੀ। ਇਥੇ ਹਰਪ੍ਰਤਾਪ ਅਜਨਾਲਾ ਵੱਲੋਂ ਰਾਜਾ ਵੜਿੰਗ ਦਾ ਸਵਾਗਤ ਕੀਤਾ ਗਿਆ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਲੀਡਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ, ਤਾਂਕਿ ਕਾਂਗਰਸ ਪਾਰਟੀ ਨੂੰ ਆਉਣ ਵਾਲੇ ਦਿਨਾਂ ਵਿੱਚ ਮਜ਼ਬੂਤ ਕੀਤਾ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਰਾਜਾ ਵੜਿੰਗ ਨੇ ਕਿਹਾ ਕਿ ਉਹ ਹਰ ਛੋਟੇ ਵਰਕਰ ਤੋਂ ਲੈ ਕੇ ਵੱਡੇ ਵਰਕਰ ਨੂੰ ਨਾਲ ਲੈ ਕੇ ਚੱਲਣਗੇ। ਜੇਕਰ ਕਿਸੇ ਅੰਦਰ ਰੋਸ ਹੈ ਤਾਂ ਉਸ ਨੂੰ ਦੂਰ ਕੀਤਾ ਜਾਵੇਗਾ। ਵੜਿੰਗ ਨੇ ਕਿਹਾ ਕਿ ਇਸ ਸਮੇਂ ਮਾਨ ਸਰਕਾਰ ਦਾ ਹਨੀਮੂਨ ਚੱਲ ਰਿਹਾ ਹੈ। ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਉਨ੍ਹਾਂ ਨੂੰ ਬਲ ਬਖ਼ਸ਼ਣ ਅਤੇ ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ।  

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ


author

rajwinder kaur

Content Editor

Related News