ਪੰਜਾਬ ਰੋਡਵੇਜ਼, ਪਨਬੱਸ ਤੇ PRTC ਕੰਟਰੈਕਟ ਵਰਕਰਜ਼ ਵਲੋਂ ਬਟਾਲਾ ਬੱਸ ਡਿਪੂ ਸਾਹਮਣੇ ਪ੍ਰਦਰਸ਼ਨ
Tuesday, Dec 20, 2022 - 05:20 PM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਟਾਲਾ ਬੱਸ ਡਿਪੂ ਅੱਗੇ ਚਾਰ ਘੰਟੇ ਲਈ ਰੋਸ ਧਰਨਾ ਦਿੱਤਾ ਗਿਆ। ਕੰਟ੍ਰੈਕਟ ਮੁਲਾਜ਼ਮ ਜਥੇਬੰਦੀ ਵਲੋਂ ਅੱਜ ਵੀ ਪੰਜਾਬ ਭਰ 'ਚ ਸਰਕਾਰੀ ਬੱਸਾਂ ਬੰਦ ਕਰ ਰੱਖੀਆਂ ਗਈਆਂ ਹਨ ਅਤੇ ਬੱਸ ਡਿਪੂਆਂ ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸੰਘਣੀ ਧੁੰਦ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਭਿਆਨਕ ਹਾਦਸੇ 'ਚ ਭੈਣ ਦੀ ਮੌਤ, ਭਰਾ ਗੰਭੀਰ ਜ਼ਖ਼ਮੀ
ਬਟਾਲਾ ਬੱਸ ਡਿਪੂ ਨੂੰ ਪੂਰੀ ਤਰ੍ਹਾਂ ਬੰਦ ਕਰ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਵਲੋਂ ਚਾਰ ਘੰਟੇ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮਕੇ ਵਿਭਾਗ ਅਤੇ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉੱਥੇ ਹੀ ਯੂਨੀਅਨ ਦੇ ਬਟਾਲਾ ਡਿਪੋ ਦੇ ਪ੍ਰਧਾਨ ਪਰਮਜੀਤ ਸਿੰਘ ਕੋਹਾੜ ਅਤੇ ਹੋਰਨਾਂ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦਾ ਰੋਸ ਹੈ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਲਿਖਤੀ ਅਸ਼ਵਾਸ਼ਨ ਦੇਣ ਕਿ ਆਊਟਸੌਰਸ 'ਤੇ ਭਰਤੀ ਨਹੀਂ ਹੋਵੇਗੀ, ਕਿਉਂਕਿ ਪਿਛਲੇ ਕੁਝ ਦਿਨਾਂ 'ਚ ਵਿਭਾਗ ਨੇ 28 ਦੇ ਕਰੀਬ ਡਰਾਇਵਰਾਂ ਦੀ ਆਊਟਸੋਰਸਿੰਗ ਦੇ ਰਾਹੀਂ ਭਰਤੀ ਕੀਤੀ ਹੈ। ਬੀਤੇ ਦਿਨੀਂ ਜੋ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ ਉਸ ਵਿਚ ਵੀ ਅਧਿਕਾਰੀਆਂ ਵਲੋਂ ਇਹ ਲਿਖਤੀ ਨਹੀਂ ਦਿੱਤਾ ਗਿਆ ਕਿ ਅੱਗੇ ਤੋਂ ਆਊਟ ਸੋਰਸ ਰਾਹੀਂ ਭਰਤੀ ਨਹੀਂ ਕੀਤੀ ਜਾਵੇਗੀ ।
ਇਹ ਵੀ ਪੜ੍ਹੋ- ਵਿਦਿਆਰਥਣ ਨੂੰ 2 ਨੌਜਵਾਨਾਂ ਨੇ ਕੀਤੀ ਅਗਵਾ ਕਰਨ ਦੀ ਕੋਸ਼ਿਸ਼, ਕੁੜੀ ਨੇ ਚੱਲਦੇ ਮੋਰਟਸਾਈਕਲ ਤੋਂ ਮਾਰੀ ਛਾਲ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਆਊਟਸੋਰਸ ਰਾਹੀ ਗ਼ੈਰ ਕਾਨੂੰਨੀ ਭਰਤੀ ਨੂੰ ਤਰੁੰਤ ਰੱਦ ਕਰਕੇ ਕੋਈ ਪਾਲਿਸੀ ਬਣਾਕੇ ਵਿਭਾਗ ਖ਼ੁਦ ਭਰਤੀ ਕਰੇ, ਕੰਡੀਸਨਾ ਲਾਕੇ ਕੱਢੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇਂ ਅਤੇ ਕੰਡੀਸਨਾ ਰੱਦ ਕੀਤੀਆਂ ਜਾਣ। ਬਟਾਲੇ ਡਿਪੂ ਦੇ ਕਡੰਕਟਰ ਦੀ ਨਾਜਾਇਜ਼ ਤਰੀਕੇ ਨਾਲ ਇਨਕੁਆਰੀ ਕਰਕੇ ਦੋਸ਼ੀ ਪਾਉਣ 'ਤੇ ਨਜਾਇਜ਼ ਧੱਕੇਸ਼ਾਹੀ ਬੰਦ ਕਰਕੇ ਬਹਾਲ ਕੀਤਾ ਜਾਵੇਂ । ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ, ਉਨ੍ਹਾਂ ਸੰਘਰਸ਼ ਜਾਰੀ ਰਹੇਗਾ।
ਬੀਤੇ ਦਿਨੀਂ ਜੋ ਸਰਕਾਰ ਨਾਲ ਸੋਮਵਾਰ ਮੀਟਿੰਗ ਵੀ ਬੇ ਸਿੱਟਾ ਰਹੀ। ਉਸ ਮੀਟਿੰਗ ਵਿਚ ਵੀ ਸਰਕਾਰ ਵਲੋਂ ਕੋਈ ਫ਼ੈਸਲਾ ਨਹੀਂ ਲਿਆ ਗਿਆ ਅਤੇ ਮੰਗਾਂ ਪ੍ਰਤੀ ਸਰਕਾਰ ਸੰਜੀਦਾ ਨਹੀਂ ਹੋ ਰਹੀ। ਜੇਕਰ ਸਰਕਾਰ ਅਤੇ ਵਿਭਾਗ ਦਾ ਰਵੱਈਆ ਇਵੇਂ ਹੀ ਚੱਲਦਾ ਰਿਹਾ ਤਾਂ ਉਨ੍ਹਾਂ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਹਾਈਵੇ ਤੇ ਚੱਕਾ ਜਾਮ ਕਰਨਗੇ ਅਤੇ ਤਮਾਮ ਸੜਕਾਂ ਜਾਮ ਕੀਤੀਆਂ ਜਾਣਗੀਆਂ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।