ਪੰਜਾਬ ਰੋਡਵੇਜ਼ ਵੱਲੋਂ ਗੇਟ ਰੈਲੀ ਤੇ ਸਰਕਾਰ ਵਿਰੁੱਧ ਮੁਜ਼ਾਹਰਾ

09/12/2018 1:25:30 AM

ਪਠਾਨਕੋਟ,   (ਸ਼ਾਰਦਾ)-  ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪਠਾਨਕੋਟ ਡਿਪੂ ਦੇ ਸਮੂਹ ਵਰਕਰਾਂ ਨੇ ਇੰਟਕ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਗੇਟ ਰੈਲੀ ਕਰ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। 
ਪ੍ਰਦਰਸ਼ਨਕਾਰੀ ਇਕਬਾਲ ਸਿੰਘ, ਸੁਖਵਿੰਦਰ ਸਿੰਘ, ਸ਼ਕਤੀ ਲਾਲ, ਕੁਲਦੀਪ ਸਿੰਘ, ਜੀਵਨ ਵਰਮਾ, ਰਾਜ ਕੁਮਾਰ, ਰਣਦੀਪ ਸਿੰਘ, ਪ੍ਰਵੀਨ ਕੁਮਾਰ ਆਦਿ ਨੇ ਰੋਸ ਪ੍ਰਗਟ ਕਰਦੇ ਹੋਏ  ਪੰਜਾਬ ਰੋਡਵੇਜ਼ ’ਚ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਬਾਰੇ ਜਾਣੂ ਕਰਵਾਇਆ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਕੋਸਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਚਲੀਆਂ ਆ ਰਹੀਆਂ ਹਨ ਪਰ ਮੰਗਾਂ ਨੂੰ ਅਮਲੀਜਾਮਾ ਪਹਿਨਾਉਣਾ ਅਜੇ ਤੱਕ ਜ਼ਰੂਰੀ ਨਹੀਂ ਸਮਝਿਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। 

ਕੀ ਹਨ ਮੰਗਾਂ?
* ਆਊਟਸੋਰਸਿੰਗ ਦੀ ਥਾਂ ਪੱਕੇ ਸਟਾਫ ਦੀ ਭਰਤੀ ਕੀਤੀ ਜਾਵੇ।
* 20 ਦਸੰਬਰ 2016 ਤੋਂ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕੀਤਾ ਜਾਵੇ।
* ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ।
* ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।

* ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ।
* ਐਕਸੀਡੈਂਟ ਕੇਸ ’ਚ 304 ਧਾਰਾ ਲਾਉਣ ਦੀ ਬਜਾਏ 304 ਏ ਲਾਈ ਜਾਵੇ। 
 


Related News