ਪੰਜਾਬ ਰੋਡਵੇਜ਼ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

10/18/2018 5:59:16 AM

ਤਰਨਤਾਰਨ,   (ਆਹਲੂਵਾਲੀਆ)-  ਪੰਜਾਬ ਰੋਡਵੇਜ਼ ਕਰਮਚਾਰੀ ਦਲ ਤਰਨਤਾਰਨ ਵਲੋਂ ਸੈਂਟਰ ਬਾਡੀ ਦੇ ਫੈਸਲੇ ਅਨੁਸਾਰ ਪੰਜਾਬ ਰੋਡਵੇਜ਼ ਵਰਕਸ਼ਾਪ/ਬੱਸ ਅੱਡਾ ਤਰਨਤਾਰਨ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਸੂਬਾ ਪ੍ਰਧਾਨ ਬਲਜੀਤ ਸਿੰਘ ਅਤੇ ਡੀਪੂ ਜਨ. ਸਕੱਤਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। 
ਉਕਤ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਰੋਸ ਰੈਲੀ ਟਰਾਂਸਪੋਰਟ ਮੰਤਰੀ ਵਲੋਂ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੀ ਪੂਰਤੀ ਨਾ ਕਰਨ ਦੇ ਵਿਰੋਧ ’ਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ  ਿਕ ਪੰਜਾਬ ’ਚ ਚੱਲਦੀਆਂ ਗੈਰ ਕਾਨੂੰਨੀ ਬੱਸਾਂ ਨੂੰ ਰੋਕਿਆ ਜਾਵੇ, 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਿੱਤੀ ਜਾਵੇ। ਤਨਖਾਹ ਕਮਿਸ਼ਨ ਰਿਪੋਰਟ ਤੇ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ, ਨਵੀਂ ਟਰਾਂਸਪੋਰਟ ਨੀਤੀ ਲਾਗੂ ਕੀਤੀ ਜਾਵੇ ਆਦਿ। ਇਸ ਮੌਕੇ ਗੁਰਪ੍ਰੀਤ ਸਿੰਘ ਡੀਪੂ ਪ੍ਰਧਾਨ, ਪ੍ਰਮਜੀਤ ਸਿੰਘ ਕੈਸ਼ੀਅਰ, ਪੂਰਨ ਸਿੰਘ, ਅਰਜਨ ਸਿੰਘ, ਪ੍ਰਤਾਪ ਸਿੰਘ, ਬਰਜਿੰਦਰ ਸਿੰਘ, ਹਰਦੇਵ ਸਿੰਘ, ਰਮਨਦੀਪ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ, ਸਰਬਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਜਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
 


Related News