ਪੰਜਾਬ: ਘਰੋਂ ਡਿਊਟੀ ਲਈ ਨਿਕਲੇ SGPC ਮੁਲਾਜ਼ਮ ਦੀ ਦਰਦਨਾਕ ਮੌਤ

Sunday, Apr 05, 2026 - 01:08 PM (IST)

ਪੰਜਾਬ: ਘਰੋਂ ਡਿਊਟੀ ਲਈ ਨਿਕਲੇ SGPC ਮੁਲਾਜ਼ਮ ਦੀ ਦਰਦਨਾਕ ਮੌਤ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਦੇ ਇਕ ਮੁਲਾਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਅਜਨਾਲਾ ਦੇ ਪਿੰਡ ਗੱਗੋਮਾਹਲ ਨੇੜੇ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀ

ਮ੍ਰਿਤਕ ਦੀ ਪਹਿਚਾਣ ਪਰਮਜੀਤ ਸਿੰਘ ਵਜੋਂ ਹੋਈ ਹੈ, ਜੋ ਰਮਦਾਸ ਵਿਖੇ ਐਸ.ਜੀ.ਪੀ.ਸੀ ਵਿੱਚ ਮੁਲਾਜ਼ਮ ਸੀ। ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਸਵੇਰੇ ਆਪਣੇ ਘਰ ਤੋਂ ਡਿਊਟੀ ਲਈ ਨਿਕਲਿਆ ਸੀ। ਜਦੋਂ ਉਹ ਗੱਗੋਮਾਹਲ ਪਿੰਡ ਨੇੜੇ ਪਹੁੰਚਿਆ ਤਾਂ ਕ੍ਰੈਸ਼ਰ ਸਮੱਗਰੀ ਨਾਲ ਭਰਿਆ ਇੱਕ ਟਿੱਪਰ ਸਾਹਮਣੇ ਤੋਂ ਆਇਆ ਅਤੇ ਉਸਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਪਰਮਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਦੇ ਸ਼ਰੀਰ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਵਾਹਨ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉੱਧਰ ਮ੍ਰਿਤਕ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਰਮਜੀਤ ਸਿੰਘ ਘਰ ਦਾ ਇਕੱਲਾ ਕਮਾਉਣ ਵਾਲਾ ਸੀ ਅਤੇ ਉਸ ਦੀਆਂ ਦੋ ਛੋਟੀਆਂ ਬੇਟੀਆਂ ਹਨ, ਜਿਨ੍ਹਾਂ ਦੀ ਉਮਰ ਕਰੀਬ ਚਾਰ ਅਤੇ ਛੇ ਸਾਲ ਹੈ। ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ। ਪੁਲਸ ਵੱਲੋਂ ਕਿਹਾ ਗਿਆ ਹੈ ਕਿ ਹਾਦਸੇ ਨਾਲ ਸੰਬੰਧਿਤ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News