ਪੰਜਾਬ : ਵਾਹਨ ਚਾਲਕਾਂ ਲਈ ਸਖ਼ਤ ਹੁਕਮ ਜਾਰੀ, ਜਲਦੀ ਕਰ ਲੈਣ ਆਹ ਕੰਮ, ਨਹੀਂ ਤਾਂ ਫਿਰ...

Wednesday, May 13, 2026 - 04:55 PM (IST)

ਪੰਜਾਬ : ਵਾਹਨ ਚਾਲਕਾਂ ਲਈ ਸਖ਼ਤ ਹੁਕਮ ਜਾਰੀ, ਜਲਦੀ ਕਰ ਲੈਣ ਆਹ ਕੰਮ, ਨਹੀਂ ਤਾਂ ਫਿਰ...

ਅੰਮ੍ਰਿਤਸਰ (ਨੀਰਜ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਟਰਾਂਸਪੋਰਟ ਵਿਭਾਗ ਨੇ ਦੱਸਿਆ ਹੈ ਕਿ ਜ਼ਿਲ੍ਹੇ 'ਚ ਰਜਿਸਟਰਡ ਕਈ ਵਾਹਨਾਂ ਨੂੰ ਸਰਕਾਰੀ ਬਕਾਏ ਦੀ ਅਦਾਇਗੀ ਨਾ ਕਰਨ ਕਰਕੇ ਬਲੈਕਲਿਸਟ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ. ਟੀ. ਏ. ਅੰਮ੍ਰਿਤਸਰ ਹਿਤੇਸ਼ ਕੁਮਾਰ ਨੇ ਦੱਸਿਆ ਕਿ ਅਜਿਹੇ ਬਲੈਕਲਿਸਟ ਕੀਤੇ ਵਾਹਨਾਂ ਦੇ ਸਾਰੇ ਰਜਿਸਟਰਡ ਮਾਲਕਾਂ ਅਤੇ ਨਾਲ ਹੀ ਡਿਫ਼ਾਲਟਰਾਂ, ਜਿਨ੍ਹਾਂ ਖ਼ਿਲਾਫ਼ ਰਿਕਵਰੀ ਕਾਰਵਾਈਆਂ ਪੈਂਡਿੰਗ ਹਨ, ਨੂੰ ਬਕਾਏ/ਚਾਲਾਨ ਤੁਰੰਤ ਕਲੀਅਰ ਕਰਨ ਅਤੇ ਸਬੰਧਿਤ ਅਧਿਕਾਰੀਆਂ ਨਾਲ ਆਪਣੇ ਕੇਸਾਂ ਨੂੰ ਬਿਨਾਂ ਦੇਰੀ ਦੇ ਨਿਯਮਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : PSEB 12th Result 2026 : ਅੱਜ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ, ਇੱਥੇ ਚੈੱਕ ਕਰੋ Result

ਆਰ. ਟੀ. ਏ. ਅੰਮ੍ਰਿਤਸਰ ਹਿਤੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ 'ਚ ਪੁਲਸ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵਲੋਂ ਸਾਂਝੇ ਤੌਰ 'ਤੇ ਇਕ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਸੜਕਾਂ 'ਤੇ ਚੱਲਦੇ ਪਾਏ ਜਾਣ ਵਾਲੇ ਕਿਸੇ ਵੀ ਬਲੈਕਲਿਸਟ ਕੀਤੇ ਵਾਹਨ ਨੂੰ ਮੋਟਰ ਵ੍ਹੀਕਲ ਐਕਟ, 1988 ਦੇ ਸਬੰਧਿਤ ਉਪਬੰਧਾਂ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਧੀਨ ਜ਼ਬਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਹਜ਼ਾਰਾਂ ਮੁਲਾਜ਼ਮਾਂ ਨੂੰ ਮਿਲੀ ਰਾਹਤ, ਇਸੇ ਮਹੀਨੇ ਤੋਂ ਲਾਗੂ ਹੋ ਗਈਆਂ...

ਉਨ੍ਹਾਂ ਅੱਗੇ ਕਿਹਾ ਕਿ ਬਲੈਕਲਿਸਟ ਕੀਤੇ ਵਾਹਨਾਂ ਅਤੇ ਬਕਾਇਆ ਰਿਕਵਰੀ ਡਿਫ਼ਾਲਟਰਾਂ ਦੀ ਸੂਚੀ ਖੇਤਰੀ ਟਰਾਂਸਪੋਰਟ ਅਫ਼ਸਰ (ਆਰ. ਟੀ. ਓ.), ਅੰਮ੍ਰਿਤਸਰ ਦੇ ਦਫ਼ਤਰ ਵਿਖੇ ਉਪਲੱਬਧ ਹੈ। ਸਾਰੇ ਸਬੰਧਿਤ ਵਾਹਨ ਮਾਲਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਦੀ ਸਥਿਤੀ ਦੀ ਪੁਸ਼ਟੀ ਕਰਨ ਅਤੇ ਕਾਨੂੰਨੀ ਕਾਰਵਾਈ ਅਤੇ ਜ਼ਬਤ ਕਰਨ ਦੀ ਕਾਰਵਾਈ ਤੋਂ ਬਚਣ ਲਈ ਤੁਰੰਤ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਬਕਾਇਆ ਚਲਾਨਾਂ ਦੀ ਕੰਪਾਊਡਿੰਗ ਫ਼ੀਸ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਉਣ, ਨਹੀ ਤਾਂ ਮੋਟਰ ਵਾਹਨ ਐਕਟ ਅਨੁਸਾਰ ਵਾਹਨ ਜ਼ਬਤ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 


author

Babita

Content Editor

Related News