ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

Thursday, Jul 30, 2026 - 01:35 PM (IST)

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਗੁਰਦਾਸਪੁਰ(ਹਰਮਨ, ਗੋਰਾਇਆ): ਸਫਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਗੁਰਦਾਸਪੁਰ ਦੇ ਦੀਨਾਨਗਰ ਵਿੱਚ ਭਰਪੂਰ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਜ਼ਿਆਦਾਤਰ ਦੁਕਾਨਾਂ ਬੰਦ ਰਹੀਆਂ, ਜਿਸ ਕਾਰਨ ਬਜ਼ਾਰਾਂ ਵਿੱਚ ਸੁੰਨਸਾਨ ਦਾ ਮਾਹੌਲ ਦੇਖਣ ਨੂੰ ਮਿਲਿਆ। ਜ਼ਿਕਰਯੋਗ ਹੈ ਕਿ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਸਮੁੱਚੇ ਪੰਜਾਬ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਬੰਦ ਨੂੰ ਵਪਾਰ ਮੰਡਲ ਗੁਰਦਾਸਪੁਰ ਸਮੇਤ ਕਈ ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਵੱਲੋਂ ਵੀ ਸਮਰਥਨ ਦਿੱਤਾ ਗਿਆ, ਜਿਸ ਕਾਰਨ ਸਵੇਰ ਤੋਂ ਹੀ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਦੁਕਾਨਾਂ ਬੰਦ ਰਹੀਆਂ।

ਇਹ ਵੀ ਪੜ੍ਹੋ-ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਭਾਵੇਂ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਆਮ ਵਾਂਗ ਜਾਰੀ ਰਹੀ, ਪਰ ਸ਼ਹਿਰ ਦੇ ਮੁੱਖ ਬਜ਼ਾਰਾਂ ਵਿੱਚ ਕਾਰੋਬਾਰੀ ਗਤੀਵਿਧੀਆਂ ਪੂਰੀ ਤਰ੍ਹਾਂ ਪ੍ਰਭਾਵਿਤ ਰਹੀਆਂ। ਬੰਦ ਕਾਰਨ ਰੋਜ਼ਾਨਾ ਖਰੀਦਦਾਰੀ ਲਈ ਆਏ ਲੋਕਾਂ ਨੂੰ ਵੀ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਵਿੱਚ ਬੰਦ ਦੌਰਾਨ ਮਾਹੌਲ ਸ਼ਾਂਤਮਈ ਰਿਹਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਮਿਲੀ।

ਇਹ ਵੀ ਪੜ੍ਹੋ- ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News