ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਕੱਢੀ ਸਾਈਕਲ ਰੈਲੀ

Monday, Jan 30, 2023 - 12:56 PM (IST)

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਕੱਢੀ ਸਾਈਕਲ ਰੈਲੀ

ਪੱਟੀ (ਸੌਰਭ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੱਟੀ ਸਾਈਕਲਿੰਗ ਕਲੱਬ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਖੇਡ ਸਟੇਡੀਅਮ ਸਰਕਾਰੀ ਸੈਕੰਡਰੀ ਸਕੂਲ ਮੁੰਡੇ ਪੱਟੀ ਤੋਂ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ। ਜਿਸ ਵਿਚ ਨੌਜਵਾਨ, ਬੱਚਿਆਂ ਅਤੇ ਬਜ਼ੁਰਗਾਂ ਨੇ ਸੈਂਕੜਿਆਂ ਦੀ ਤਦਾਦ ਵਿਚ ਖੇਡ ਸਟੇਡੀਅਮ ਪਹੁੰਚ ਕੇ ਸਾਈਕਲ ਰੈਲੀ ਦਾ ਹਿੱਸਾ ਬਣੇ। ਇਸ ਮੌਕੇ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਦੀ ਭੱਜ-ਦੌੜ ਦੇ ਸਮੇਂ ਵਿਚ ਕਿਤੇ ਨਾ ਕਿਤੇ ਅਸੀਂ ਆਪਣੀ ਸਿਹਤ ਪ੍ਰਤੀ ਅਵੇਸਲੇ ਹੁੰਦੇ ਜਾ ਰਹੇ ਹਾਂ, ਜਿਸ ਦਾ ਸਾਡੀ ਨੌਜਵਾਨ ਪੀੜ੍ਹੀ ਉੱਤੇ ਮਾੜਾ ਪ੍ਰਭਾਵ ਪੈ ਰਿਹਾ ਹੈ।

ਇਹ ਵੀ ਪੜ੍ਹੋ- ਏਅਰ ਇੰਡੀਆ ਦੀ ਛੱਤ ਤੋਂ ਟਪਕਿਆ ਪਾਣੀ, ਸਹੂਲਤਾਂ ਤੋਂ ਸੱਖਣੀ ਯਾਤਰੀਆਂ ਦੀ ਪ੍ਰੇਸ਼ਾਨੀ ਦਾ ਸਬੱਬ ਬਣੀ ਏਅਰਲਾਈਨਜ਼

 ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਨਿਵਾਸੀਆਂ ਆਪਣੀ ਸਿਹਤ, ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਪਿਛਲੇ ਸਮੇਂ ਵਿਚ ਪੂਰੇ ਪੰਜਾਬ ਦੇ ਸਕੂਲਾਂ ਵਿਚ ਖੇਡਾਂ ਕਰਵਾਈਆਂ ਗਈਆ ਸਨ, ਜਿਸ ਦਾ ਲਾਭ ਸਾਰੇ ਪੰਜਾਬ ਨਿਵਾਸੀਆਂ ਨੂੰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਸੇਵਾ ਦੇ ਨਾਲ ਮੇਰਾ ਪਹਿਲਾ ਕੰਮ ਖੇਡ ਸਟੇਡੀਅਮ ਵਿਚ ਨੌਜਵਾਨਾਂ ਨਾਲ ਕਸਤਰ ਕਰਨਾ, ਖੇਡਾਂ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੱਟੀ ਸਾਈਕਲਿੰਗ ਕਲੱਬ ਵਲੋਂ ਪਿਛਲੇ ਲੰਮੇਂ ਸਮੇਂ ਤੋਂ ਲੋਕਾਂ ਨੂੰ ਸਾਈਕਲਿੰਗ ਚਲਾਉਣ ਪ੍ਰਤੀ ਜਾਗਰੂਕ ਕੀਤਾ ਜਾਂਦਾ ਆ ਰਿਹਾ ਹੈ, ਜੋ ਸ਼ਲਾਘਾ ਦੇ ਪਾਤਰ ਹਨ।

ਇਹ ਵੀ ਪੜ੍ਹੋ- ਪੰਜ ਸਾਲਾਂ ’ਚ ਵਿਜੀਲੈਂਸ ਕੋਲ ਪਹੁੰਚੀਆਂ ਚਾਰ ਲੱਖ ਸ਼ਿਕਾਇਤਾਂ, ਅਧਿਕਾਰੀਆਂ ਦੀਆਂ ਫ਼ਾਈਲਾਂ ਬਣਨੀਆਂ ਸ਼ੁਰੂ

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਵੱਗਦੇ ਛੇਵੇਂ ਨਸ਼ਿਆਂ ਦੇ ਦਰਿਆ ਨੂੰ ਰੋਕਣ ਲਈ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਬਲਜਿੰਦਰ ਸਿੰਘ ਕੋਚ, ਪੱਟੀ ਸਾਇਕਲਿੰਗ ਕਲੱਬ ਦੇ ਸ਼ਮਸ਼ੇਰ ਸਿੰਘ ਉੱਪਲ ਅਤੇ ਮੇਹਰ ਸਿੰਘ ਨੇ ਦੱਸਿਆ ਕਿ ਅੱਜ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਾਈਕਲ ਰੈਲੀ ਕੱਢੀ ਗਈ ਹੈ ਜੋ ਖੇਡ ਸਟੇਡੀਅਮ ਤੋਂ ਸ਼ੁਰੂ ਹੋ ਕੇ ਵੇਰਕਾ ਚੌਂਕ, ਕੁੱਲਾ ਚੌਂਕ, ਸਰਹਾਲੀ ਰੋਡ, ਆਸਲ ਰੋਡ, ਗਾਂਧੀ ਸੱਥ, ਮੇਨ ਬਾਜ਼ਾਰ, ਰੇਲਵੇ ਰੋਡ ਹੁੰਦੇ ਹੋਏ ਖੇਡ ਸਟੇਡੀਅਮ ਵਿਖੇ ਪਹੁੰਚੇ। ਇਸ ਦੌਰਾਨ ਪੂਰੇ ਸ਼ਹਿਰ ਅਤੇ ਵੱਖ-ਵੱਖ ਸੰਸਥਾਵਾਂ ਨੇ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਸਾਈਕਲ ਰੈਲੀ ਵਿਚ ਪਹੁੰਚੇ ਸਾਰੇ ਨੌਜਵਾਨ, ਬਜ਼ੁਰਗਾਂ, ਬੱਚਿਆਂ ਦਾ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ। ਇਸ ਮੌਕੇ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਨੂੰ ਸ਼ਹਿਰ ਨਿਵਾਸੀਆਂ ਵਲੋਂ ਸਨਮਾਨਿਤ ਵੀ ਕੀਤਾ ਗਿਆ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News