ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ:ਐਡਵੋਕੇਟ ਧਾਮੀ

05/26/2022 10:57:25 AM

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ’ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਬਾਰੇ ਮਾਣਯੋਗ ਹਾਈਕੋਰਟ ਵਿਚ ਪੰਜਾਬ ਦੇ ਹਿੱਤਾਂ ਨੂੰ ਸਾਹਮਣੇ ਰੱਖ ਕੇ ਪੱਖ ਪੂਰਿਆ ਜਾਣਾ ਚਾਹੀਦਾ ਸੀ, ਜਿਸ ਵਿਚ ਪੰਜਾਬ ਦੀ ਸਰਕਾਰ ਨਾਕਾਮ ਨਜ਼ਰ ਆ ਰਹੀ ਹੈ। ਪੰਜਾਬ ਯੂਨੀਵਰਸਿਟੀ ਕਿਸੇ ਵੀ ਕੀਮਤ ’ਤੇ ਕੇਂਦਰੀ ਯੂਨੀਵਰਸਿਟੀ ਨਹੀਂ ਬਣਨੀ ਚਾਹੀਦੀ ਅਤੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ।

ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ

ਸਰਕਾਰ ਇਸ ਮਾਮਲੇ ’ਚ ਵੱਡੇ ਵਕੀਲਾਂ ਨਾਲ ਮਸ਼ਵਰਾ ਕਰ ਕੇ ਮਾਮਲਾ ਅੱਗੇ ਵਧਾਏ ਤਾਂ ਜੋ ਪੰਜਾਬ ਦੀ ਵਿਰਾਸਤ ਸੁਰੱਖਿਅਤ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰ ਦੇ ਸੇਵਾ ਨਿਯਮ ਲਾਗੂ ਕਰਨ ਦਾ ਪੰਜਾਬ ਵਿਰੋਧੀ ਫ਼ੈਸਲਾ ਸਾਹਮਣੇ ਆਇਆ ਸੀ ਅਤੇ ਹੁਣ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਕੇਸ ਵਿਚ ਇਹ ਯੂਨੀਵਰਸਿਟੀ ਪੰਜਾਬ ਤੋਂ ਖੁਸਦੀ ਨਜ਼ਰ ਆ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਹੱਕਾਂ ਤੇ ਹਿੱਤਾਂ ’ਤੇ ਡਾਕਾ ਬਰਦਾਸ਼ਤਯੋਗ ਨਹੀਂ, ਲਿਹਾਜ਼ਾ ਪੰਜਾਬ ਸਰਕਾਰ ਪੰਜਾਬ ਨਾਲ ਜੁੜੇ ਸਰੋਕਾਰਾਂ ਪ੍ਰਤੀ ਸੰਜੀਦਾ ਹੋਵੇ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼


rajwinder kaur

Content Editor

Related News