ਪੰਜਾਬ ਸਿੱਖਿਆ ਦੇ ਖ਼ੇਤਰ ਵਿਚ ਦੇਸ਼ ਦਾ ਬਣੇਗਾ ਮੋਹਰੀ ਸੂਬਾ : ਲੋਕ ਨਿਰਮਾਣ ਮੰਤਰੀ
03/02/2023 5:11:45 PM

ਅੰਮ੍ਰਿਤਸਰ (ਰਮਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ, ਤਾਂ ਜੋ ਪੰਜਾਬ ਨੂੰ ਸਿਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ/ਅਧਿਆਪਕਾਂ ਨੂੰ ਸਿੰਗਾਪੁਰ ਵਿਖੇ ਟ੍ਰੇਨਿੰਗ ਲਈ ਵੀ ਭੇਜਿਆ ਗਿਆ ਸੀ ਤਾਂ ਜੋ ਉਸ ਤਰ੍ਹਾਂ ਦਾ ਮਾਹੌਲ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬਣਾਇਆ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਢੰਗਾਂ ਨਾਲ ਸਿੱਖਿਆ ਪ੍ਰਦਾਨ ਕਰਵਾਈ ਜਾ ਸਕੇ।
ਇਹ ਵੀ ਪੜ੍ਹੋ- ਗਹਿਣੇ ਲਈ ਜ਼ਮੀਨ ਤੋਂ ਪੈ ਗਿਆ ਪੁਆੜਾ, ਦੁਖੀ ਕਿਸਾਨ ਨੇ ਗਲ ਲਾਈ ਮੌਤ
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ. ਟੀ. ਓ. ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਜ਼ਿਲ੍ਹੇ ਦੇ ਚਾਰ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛੇਹਰਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਰਾਗੜ੍ਹ, ਸਰਕਾਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ ਅਤੇ ਏਅਰਪੋਰਟ ਰੋਡ ਦਾ ਦੌਰਾ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਵੱਖ-ਵੱਖ ਸਕੂਲਾਂ ਅਤੇ ਸ਼ਹਿਰ ਦੇ ਕਈ ਹਿੱਸਿਆਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ- ਪੇਪਰ ਦੇ ਕੇ ਆਏ ਗੱਭਰੂ ਪੁੱਤ ਦੇ ਸੀਨੇ 'ਚ ਹੋਇਆ ਦਰਦ, ਪਰਿਵਾਰ ਨੂੰ ਦੇ ਗਿਆ ਸਦਾ ਲਈ ਵਿਛੋੜਾ
ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ’ਚ ਆਧੁਨਿਕ ਸਿੱਖਿਆ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੱਚਮੁੱਚ ਇਨ੍ਹਾਂ ਸਕੂਲਾਂ ਨੂੰ ਸਮਾਰਟ ਸਕੂਲ ਬਣਾਏਗੀ ਅਤੇ ਸਕੂਲਾਂ ਦੀ ਇਮਾਰਤਾਂ ਨੂੰ ਨਵੇਂ ਸਿਰਿਓਂ ਮੁਰੰਮਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨਾ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।