ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ
Tuesday, Jun 23, 2026 - 05:27 PM (IST)
ਬਟਾਲਾ (ਸਾਹਿਲ, ਯੋਗੀ)- ਬੀਤੇ ਕੱਲ੍ਹ ਗਰਮੀ ਨਾਲ ਡਿੱਗ ਕੇ ਬੇਹੋਸ਼ ਹੋਏ ਲੜਕੇ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਏ.ਐੱਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੁੰਬੀਵਾਲ ਦੇ ਰਸਤੇ ਤੋਂ ਇਕ 24 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਤੋਂ ਲੱਗਦਾ ਹੈ ਕਿ ਉਕਤ ਨੌਜਵਾਨ ਮਿਹਨਤ ਮਜ਼ਦੂਰੀ ਕਰਦਾ ਸੀ ਅਤੇ ਘਰੋਂ ਸਵੇਰੇ ਕੰਮ ’ਤੇ ਆਇਆ ਸੀ ਤੇ ਗਰਮੀ ਜ਼ਿਆਦਾ ਹੋਣ ਕਰਕੇ ਇਹ ਉਥੇ ਡਿੱਗ ਪਿਆ, ਜਿਸ ਨਾਲ ਇਸ ਦੀ ਮੌਤ ਹੋਈ ਲੱਗਦੀ ਹੈ।
ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਲੱਭੂ ਮਸੀਹ ਪੁੱਤਰ ਪ੍ਰੇਮ ਮਸੀਹ ਵਾਸੀ ਧੌਲਪੁਰ ਵਜੋਂ ਹੋਈ ਹੈ। ਏ.ਐੱਸ.ਆਈ ਨੇ ਅੱਗੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨ ’ਤੇ 194 ਬੀ.ਐੱਨ.ਐੱਸ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
