ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
Sunday, May 03, 2026 - 03:41 PM (IST)
ਗੁਰਦਾਸਪੁਰ(ਹਰਮਨ): ਪੁਲਸ ਥਾਣਾ ਅਧੀਨ ਆਉਂਦੇ ਪਿੰਡ ਭਿਖਾਰੀਹਾਰਨੀ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਇੱਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਦੇ ਨੌਜਵਾਨ ਹਰ ਸਾਲ ਇਕੱਠੇ ਹੋ ਕੇ ਖੇਡ ਟੂਰਨਾਮੈਂਟ ਕਰਵਾਉਂਦੇ ਹਨ ਅਤੇ ਇਸ ਸਾਲ ਵੀ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਸਨ। ਇਸ ਦੌਰਾਨ ਜਦੋਂ ਨੈੱਟ ਲਈ ਲੋਹੇ ਦਾ ਪੋਲ ਗੱਡਿਆ ਜਾ ਰਿਹਾ ਸੀ, ਤਾਂ ਨੌਜਵਾਨ ਇੰਦਰਬੀਰ ਉਸ ਪੋਲ ਨੂੰ ਸਿੱਧਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਅਚਾਨਕ ਪੋਲ ਉੱਪਰ ਲੱਗੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ, ਜਿਸ ਨਾਲ ਉਸ ਨੂੰ ਜ਼ਬਰਦਸਤ ਕਰੰਟ ਲੱਗਾ ਅਤੇ ਉਹ ਜ਼ਮੀਨ ‘ਤੇ ਡਿੱਗ ਪਿਆ।
ਇਹ ਵੀ ਪੜ੍ਹੋ- ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
ਸਾਥੀਆਂ ਵੱਲੋਂ ਤੁਰੰਤ ਉਸ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਰਵਾਇਤੀ ਤਰੀਕੇ ਨਾਲ ਮਿੱਟੀ ਵਿੱਚ ਦੱਬ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਹ ਨਾਕਾਮ ਰਹੀ। ਮ੍ਰਿਤਕ ਨੌਜਵਾਨ ਗੈਸ ਏਜੰਸੀ ਦੀ ਗੱਡੀ ਚਲਾਉਂਦਾ ਸੀ ਅਤੇ ਉਸ ਦਾ ਸੱਤ ਮਹੀਨੇ ਦਾ ਬੱਚਾ ਵੀ ਹੈ। ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
