ਕਹਿਰ ਓ ਰੱਬਾ: ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, 2 ਧੀਆਂ ਦਾ ਸੀ ਪਿਓ
Monday, Feb 16, 2026 - 06:17 PM (IST)
ਗੁਰਦਾਸਪੁਰ (ਹਰਮਨ)- ਪੰਜਾਬ ਦੇ ਬਦਤਰ ਹਾਲਾਤਾਂ ਤੋਂ ਬਚਣ ਲਈ ਸੂਬੇ ਦੇ ਕਈ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ, ਪਰ ਪਰਦੇਸ਼ 'ਚ ਵੀ ਜ਼ਿੰਦਗੀ ਦੀ ਕੋਈ ਗਾਰੰਟੀ ਨਹੀਂ। ਅਜਿਹਾ ਹੀ ਦਰਦਨਾਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਇੱਕ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪਿੰਡ ਗੋਤ ਪੋਖਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਜੇਪੀ (ਉਮਰ ਕਰੀਬ 33–34 ਸਾਲ) ਲਗਭਗ 8 ਸਾਲ ਪਹਿਲਾਂ ਚੰਗੇ ਭਵਿੱਖ ਦੀ ਆਸ ਨਾਲ ਅਮਰੀਕਾ ਗਿਆ ਸੀ। ਉੱਥੇ ਉਸ ਨੇ ਕੜੀ ਮਿਹਨਤ ਨਾਲ ਆਪਣਾ ਕਾਰੋਬਾਰ ਸਥਾਪਿਤ ਕੀਤਾ ਅਤੇ ਨਾਲ ਹੀ ਆਪਣੀ ਨਿੱਜੀ ਕਾਰ ਰਾਹੀਂ ਊਬਰ ਸੇਵਾ ਨਾਲ ਵੀ ਜੁੜਿਆ ਹੋਇਆ ਸੀ।
ਇਹ ਵੀ ਪੜ੍ਹੋ-ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਜੁੱਤੀਆਂ ਸਮੇਤ ਨੌਜਵਾਨ ਦੀ ਵੀਡੀਓ ਵਾਇਰਲ, ਮਾਮਲਾ ਦਰਜ
ਪਰਿਵਾਰਕ ਮੈਂਬਰਾਂ ਅਨੁਸਾਰ 7 ਫਰਵਰੀ ਨੂੰ ਗੁਰਪ੍ਰੀਤ ਸਿੰਘ ਸਵਾਰੀਆਂ ਨੂੰ ਮੰਜ਼ਿਲ ਤੱਕ ਛੱਡਣ ਜਾ ਰਿਹਾ ਸੀ ਕਿ ਅਚਾਨਕ ਕਾਰ ਚਲਾਉਂਦੇ ਸਮੇਂ ਉਸ ਨੂੰ ਦੌਰਾ ਪੈ ਗਿਆ। ਇਸ ਕਾਰਨ ਉਸ ਦੀ ਗੱਡੀ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ ਅਤੇ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਰੀੜ੍ਹ ਦੀ ਹੱਡੀ ਵੀ ਟੁੱਟ ਗਈ। ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਹਾਲਤ ਵਿੱਚ ਸੁਧਾਰ ਆ ਰਿਹਾ ਸੀ ਅਤੇ ਕੁਝ ਦਿਨਾਂ ਵਿੱਚ ਘਰ ਪਰਤਣ ਦੀ ਉਮੀਦ ਸੀ। ਪਰ ਅਫ਼ਸੋਸ, ਇਲਾਜ ਦੌਰਾਨ ਹੀ ਉਸ ਨੂੰ ਦੁਬਾਰਾ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ ’ਚ ਨਾਮਜ਼ਦ, ਗ੍ਰਿਫ਼ਤਾਰੀ ਲਈ ANTF ਵੱਲੋਂ ਛਾਪੇਮਾਰੀ
ਗੁਰਪ੍ਰੀਤ ਸਿੰਘ ਦੀ ਪਤਨੀ ਅਤੇ ਦੋ ਛੋਟੀਆਂ ਧੀਆਂ ਵੀ ਉਸ ਦੇ ਨਾਲ ਅਮਰੀਕਾ ਵਿੱਚ ਹੀ ਰਹਿੰਦੀਆਂ ਸਨ। ਇਸ ਤੋਂ ਇਲਾਵਾ ਉਸ ਦੀ ਭੈਣ ਅਤੇ ਸਹੁਰਾ ਪਰਿਵਾਰ ਵੀ ਉੱਥੇ ਮੌਜੂਦ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਬਹੁਤ ਹੀ ਹੋਣਹਾਰ, ਮਿਹਨਤੀ ਅਤੇ ਮਿਲਣਸਾਰ ਸੁਭਾਅ ਦਾ ਨੌਜਵਾਨ ਸੀ, ਜਿਸ ਨੇ ਆਪਣੇ ਦਮ ‘ਤੇ ਕਾਮਯਾਬੀ ਹਾਸਲ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੀਆਂ ਮਾਈਨਿੰਗ ਸਾਈਟਾਂ ‘ਤੇ NGT ਵੱਲੋਂ ਪਾਬੰਦੀ
ਇਸ ਮੌਕੇ ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਕੋਲ ਮੰਗ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਦੇਸ਼ ਵਿੱਚ ਹੀ ਪੈਦਾ ਕੀਤੇ ਜਾਣ, ਨਾਲ ਹੀ ਉਨ੍ਹਾਂ ਨੇ ਅਪੀਲ ਕੀਤੀ ਕਿ ਜੋ ਲੋਕ ਪਹਿਲਾਂ ਹੀ ਅਮਰੀਕਾ ਪਹੁੰਚ ਚੁੱਕੇ ਹਨ ਅਤੇ ਆਪਣੀ ਸਾਰੀ ਜਾਇਦਾਦ ਵੇਚ ਕੇ ਉੱਥੇ ਵੱਸ ਰਹੇ ਹਨ, ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਮਰੀਕੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ। ਗੁਰਪ੍ਰੀਤ ਸਿੰਘ ਦੀ ਅਚਾਨਕ ਮੌਤ ਨਾਲ ਪਿੰਡ, ਇਲਾਕੇ ਅਤੇ ਸਾਰੇ ਰਿਸ਼ਤੇਦਾਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ- ਸਹੁਰੇ ਪਰਿਵਾਰ ਦਾ ਸ਼ਰਮਨਾਕ ਕਾਰਾ, ਫਾਹਾ ਦੇ ਕੇ ਮਾਰ'ਤੀ ਸੋਹਣੀ ਸੁਨੱਖੀ ਨੂੰਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
