ਪੁਰਾਣਾ ਸ਼ਾਲਾ ਪੁਲਸ ਨੇ ਮੋਟਰਸਾਈਕਲ ਸਵਾਰ ਨੂੰ 8 ਕਿਲੋ ਡੋਡੇ ਪੋਸਤ ਸਮੇਤ ਵਿਅਕਤੀ ਨੂੰ ਕੀਤਾ ਕਾਬੂ

Sunday, Jul 07, 2024 - 01:38 PM (IST)

ਪੁਰਾਣਾ ਸ਼ਾਲਾ ਪੁਲਸ ਨੇ ਮੋਟਰਸਾਈਕਲ ਸਵਾਰ ਨੂੰ 8 ਕਿਲੋ ਡੋਡੇ ਪੋਸਤ ਸਮੇਤ ਵਿਅਕਤੀ ਨੂੰ ਕੀਤਾ ਕਾਬੂ

ਪੁਰਾਣਾ ਸ਼ਾਲਾ/ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪੁਰਾਣਾ ਸ਼ਾਲਾ ਪੁਲਸ ਵੱਲੋਂ ਇੱਕ ਗੁਪਤ ਸੂਚਨਾ ਆਧਾਰ ਤੇ ਇਕ ਨਾਕੇ ਦੌਰਾਨ ਇੱਕ ਮੋਟਰਸਾਇਕਲ ਸਵਾਰ ਕੋਲੋਂ 8 ਕਿਲੋ ਡੋਡੇ ਪੋਸਤ ਸਮੇਤ ਕਾਬੂ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਐੱਸ. ਆਈ. ਸਲਿੰਦਰ ਸਿੰਘ ਪੁਲਸ ਪਾਰਟੀ  ਭੈੜੇ ਪੁਰਸ਼ਾ ਦੇ ਸਬੰਧ ਵਿੱਚ ਟੀ.ਪੁਆਇੰਟ ਟਾਂਡਾ ਮੋੜ ਧੁੱਸੀ ਬੰਨ੍ਹ ਵਿਖੇ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕਰ ਰਹੇ ਸੀ। ਇਸ ਦੌਰਾਨ  ਮੁਕੇਰੀਆ ਸਾਈਡ ਤੋਂ ਇੱਕ ਮੋਟਰਸਾਇਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕਣ ਲਈ ਇਸ਼ਾਰਾ ਕੀਤਾ ਗਿਆ ਤਾਂ ਪੁਲਸ ਪਾਰਟੀ ਨੂੰ ਦੇਖ ਕੇ ਮੋਟਰਸਾਇਕਲ  ਪਿੱਛੇ ਬੈਠਾ ਵਿਅਕਤੀ  ਦੋੜ ਗਿਆ ਅਤੇ ਦੂਸਰੇ ਨੂੰ ਪੁਲਸ ਨੇ ਕਾਬੂ ਕਰ ਲਿਆ।

ਇਹ ਵੀ ਪੜ੍ਹੋ- SGPC ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਨਿੰਦਾ ਮਤਾ ਪਾਸ, ਕਿਹਾ- ਦਰਜ ਹੋਵੇ ਮਾਮਲਾ

 ਜਦ ਸ਼ੱਕ ਦੇ ਅਧਾਰ 'ਤੇ ਮੋਟਰਸਾਇਕਲ 'ਤੇ ਰੱਖੇ ਦੋ ਬੈਗਾਂ ਦੀ ਚੈਕਿੰਗ ਕੀਤੀ ਗਈ ਤਾਂ ਇੱਕ ਬੈਗ 'ਚੋਂ 4 ਕਿੱਲੋ 200 ਗ੍ਰਾਮ ਡੋਡੇ ਪੋਸਤ ਅਤੇ ਦੂਸਰੇ ਬੈਗ 'ਚੋਂ 3 ਕਿੱਲੋ 800 ਗ੍ਰਾਮ ਡੋਡੇ ਪੋਸਤ ਬਰਾਮਦ ਹੋਏ ਹਨ। ਪੁਲਸ ਨੇ ਜਾਂਚ ਪੜਤਾਲ ਕਰਨ ਉਪਰੰਤ ਗੁਰਸਾਹਿਬਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਗੋਗੜ ਥਾਣਾ ਰਮਦਾਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੇ ਹਰਪਿੰਦਰ ਸਿੰਘ ਉਰਫ ਪਿੰਦਰ ਪੁੱਤਰ ਹਰਭਜਨ ਸਿੰਘ ਵਾਸੀ ਜੱਟਾ ਥਾਣਾ ਰਮਦਾਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News