ਮੰਡੀਆਂ ’ਚ ਝੋਨੇ ਦੀ ਖ਼ਰੀਦ ਅਤੇ ਅਦਾਇਗੀ ਸਾਡੀ ਪਹਿਲੀ ਤਰਜ਼ੀਹ : ਮੰਤਰੀ ਲਾਲ ਚੰਦ ਕਟਾਰੂਚੱਕ

10/24/2023 1:57:10 PM

ਤਰਨਤਾਰਨ (ਰਮਨ)- ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਰਨਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਦੇ ਦੌਰੇ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਕੀਤੇ ਗਏ ਬਾਖੂਬੀ ਪ੍ਰਬੰਧਾਂ ਸਦਕਾ ਸੂਬੇ ’ਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਚੱਲ ਰਹੀ ਹੈ। ਕਟਾਰੂਚੱਕ ਤਰਨਤਾਰਨ ਦਾਣਾ ਮੰਡੀ ’ਚ ਖ਼ਰੀਦ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ। 

ਇਹ ਵੀ ਪੜ੍ਹੋ- ਕੁਦਰਤੀ ਨਜ਼ਾਰਿਆਂ ਨੂੰ ਚਾਰ ਚੰਨ ਲਗਾ ਰਹੀ ਪ੍ਰਵਾਸੀ ਮਹਿਮਾਨਾਂ ਦੀ ਚਹਿਕ, ਹੁਣ ਤੱਕ ਪਹੁੰਚੇ 1200 ਤੋਂ ਜ਼ਿਆਦਾ ਪੰਛੀ

ਉਨ੍ਹਾਂ ਕਿਹਾ ਕਿ ਕਣਕ ਤੇ ਝੋਨੇ ਦੇ ਸੀਜ਼ਨ ਦੀ ਆਸ ਨਾਲ ਪੰਜਾਬ ਚੱਲਦਾ ਹੈ ਅਤੇ ਇਹ ਖਰੀਦ ਸਾਡੀ ਪਹਿਲੀ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਕੁੱਲ ਆਮਦ 45 ਲੱਖ ਮੀਟਿਰਕ ਟਨ ’ਚੋਂ ਲਗਭਗ 43 ਲੱਖ ਮੀਟਿਰਕ ਟਨ ਦੀ ਖ਼ਰੀਦ ਅਤੇ 20 ਲੱਖ ਮੀਟਿਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਹਰ ਦਿਨ ਲਗਭੱਗ 1-1.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਦਿਨ ਦੇ ਅੰਤ ਤੱਕ ਮੰਡੀ ਵਿਚ ਆਏ ਲਗਭਗ ਸਾਰੇ ਝੋਨੇ ਖਰੀਦ ਕਰ ਲਈ ਜਾਂਦੀ ਹੈ, ਜੋ ਕਿ ਸਾਡੀ ਵੱਡੀ ਪ੍ਰਾਪਤੀ ਹੈ।

ਇਹ ਵੀ ਪੜ੍ਹੋ- ਮੰਤਰੀ ਭੁੱਲਰ ਤੇ ਵਿਧਾਇਕ ਸੋਹਲ ਨੇ ਹਰੀ ਝੰਡੀ ਦੇ ਕੇ ਬੀੜ ਸਾਹਿਬ ਤੋਂ ਮੁਕਤਸਰ ਸਾਹਿਬ ਲਈ ਬੱਸ ਦੀ ਕੀਤੀ ਸ਼ੁਰੂਆਤ

ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਝੋਨੇ ਦੀ ਖ਼ਰੀਦ ਦਾ ਸਮਾਂ ਇਕ ਦਿਨ ਤੋਂ ਵੀ ਘੱਟ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮੰਡੀਆਂ ਵਿਚ ਝੋਨੇ ਦੀ ਆਮਦ ਵਾਲੇ ਦਿਨ ਹੀ ਝੋਨੇ ਦੀ ਸਫ਼ਾਈ ਅਤੇ ਖ਼ਰੀਦ ਕੀਤੀ ਜਾ ਰਹੀ ਹੈ ਅਤੇ 24 ਘੰਟਿਆਂ ਵਿਚ ਅਦਾਇਗੀ ਵੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖ਼ਾਤਿਆਂ ’ਚ ਲਗਭਗ 6200 ਕਰੋੜ ਰੁਪਏ ਸਿੱਧੇ ਤੌਰ ’ਤੇ ਉਨ੍ਹਾਂ ਦੇ ਖ਼ਾਤਿਆਂ ’ਚ ਭੇਜੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਵਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇਕ-ਇਕ ਦਾਣੇ ਨੂੰ ਖ਼ਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ- ਸਰਕਾਰ ਦਾ ਵੱਡਾ ਕਦਮ, 30 ਨਵੰਬਰ ਤੱਕ ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਐਲਾਨ

ਕਟਾਰੂਚੱਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਧਰਤੀ ਮਾਤਾ ਅਤੇ ਵਾਤਵਰਣ ਦੀ ਲੋੜ ਨੂੰ ਸਮਝਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਸਗੋਂ ਉਸ ਨੂੰ ਖੇਤਾਂ ਵਿਚ ਵਾਹ ਕੇ ਖਾਦ ਦਾ ਕੰਮ ਲਿਆ ਜਾਵੇ। ਇਸ ਮੌਕੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਨੇ ਕਟਾਰੂਚੱਕ ਨੂੰ ਜੀ ਆਇਆਂ ਕਹਿੰਦੇ ਕਿਹਾ ਕਿ ਸਾਡੇ ਕੋਲ ਅਜੇ ਤੱਕ ਝੋਨੇ ਦੀ ਖਰੀਦ ਸਬੰਧੀ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ, ਜਿਸ ਤੋਂ ਸਪੱਸ਼ਟ ਹੈ ਕਿ ਖਰੀਦ ਬਹੁਤ ਵਧੀਆ ਚੱਲ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ, ਡੀ.ਐੱਫ.ਐੱਸ.ਸੀ ਸ੍ਰੀਮਤੀ ਜਸਜੀਤ ਕੌਰ, ਚੇਅਰਮੈਨ ਤਸਵੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News