ਭਗਤ ਨਾਮਦੇਵ ਜੀ ਦਾ ਸਮੁੱਚਾ ਜੀਵਨ ਤੇ ਬਾਣੀ ਮਨੁੱਖਤਾ ਲਈ ਪ੍ਰੇਰਨਾ ਸਰੋਤ : ਬਨਵਾਰੀ ਲਾਲ ਪੁਰੋਹਿਤ
Monday, Dec 11, 2023 - 12:55 PM (IST)
ਬਟਾਲਾ (ਬੇਰੀ) : ਸੰਤ ਸ਼੍ਰੋਮਣੀ ਸ਼੍ਰੀ ਨਾਮਦੇਵ ਜੀ ਦੇ 753ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਗਵਤ ਧਰਮ ਪ੍ਰਸਾਰਕ ਮੰਡਲ ਦੇ ਪ੍ਰਧਾਨ ਸੂਰਏਕਾਂਤ ਭਿਸੇ ਦੀ ਅਗਵਾਈ ਹੇਠ ਪੰਢਰਪੁਰ (ਮਹਾਰਾਸ਼ਟਰ) ਤੋਂ ਘੁਮਾਣ (ਪੰਜਾਬ) ਤੱਕ 21 ਰੋਜ਼ਾ ਸੰਤ ਨਾਮਦੇਵ ਏਕਤਾ ਦੌੜ ਅਤੇ ਰੱਥ ਯਾਤਰਾ ਕੱਢੀ ਗਈ ਹੈ। ਇਸ ਯਾਤਰਾ ਦਾ ਪੰਜਾਬ ’ਚ ਪਹੁੰਚਣ ’ਤੇ ਚੰਡੀਗੜ੍ਹ ਵਿਖੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਅਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਯਾਤਰਾ ਦੇ ਪ੍ਰਬੰਧਕਾਂ ਅਤੇ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਰਾਜਪਾਲ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ- ਕੰਦੋਵਾਲੀ ’ਚ ਅਨੋਖੀ ਚੋਰੀ: ਮਾਮੇ ਨੇ ਭਣੇਵਿਆਂ ’ਤੇ ਮਾਂ ਦੇ ਫੁੱਲ ਚੋਰੀ ਕਰਨ ਦੇ ਲਾਏ ਇਲਜ਼ਾਮ
ਇਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸ਼੍ਰੋਮਣੀ ਭਗਤ ਨਾਮਦੇਵ ਜੀ ਭਗਤੀ ਲਹਿਰ ਦੇ ਉੱਘੇ ਸੰਤ ਹੋਏ ਹਨ ਅਤੇ ਸ਼੍ਰੀ ਨਾਮਦੇਵ ਜੀ ਨੇ ਆਪਣੀ ਬਾਣੀ ’ਚ ਊਚ ਨੀਚ ਦੇ ਪਾੜੇ ਨੂੰ ਖ਼ਤਮ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦੀ ਬਾਣੀ ਦੇ 61 ਸ਼ਬਦ 18 ਰਾਗਾਂ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਚ ਦਰਜ ਹਨ, ਜੋ ਕੁੱਲ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਸਮੁੱਚਾ ਜੀਵਨ ਅਤੇ ਉਨ੍ਹਾਂ ਦੀ ਬਾਣੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਅਤੇ ਹਰ ਪ੍ਰਾਣੀ ਨੂੰ ਇਸ ਤੋਂ ਸੇਧ ਲੈਣੀ ਚਾਹੀਦੀ ਹੈ। ਇਹ ਯਾਤਰਾ ਜਿਥੇ ਮਿਲਜੁਲ ਕੇ ਸਾਰੇ ਧਰਮਾਂ ਦੇ ਤਿਉਹਾਰ ਮਨਾਉਣ ਦਾ ਸੰਦੇਸ਼ ਦੇ ਰਹੀ ਹੈ, ਉੱਥੇ ਨਾਲ ਹੀ ਇਸ ਨਾਲ ਆਪਸੀ ਭਾਈਚਾਰਕ ਸਾਂਝ ਵੀ ਹੋਰ ਮਜ਼ਬੂਤ ਹੋਵੇਗੀ।
ਇਹ ਵੀ ਪੜ੍ਹੋ- ਬਰਨਾਲਾ 'ਚ ਵੱਡਾ ਹਾਦਸਾ, ਗੋਬਰ ਗੈਸ ਪਲਾਂਟ ’ਚ ਕੰਮ ਕਰਦੇ 2 ਇੰਜੀਨੀਅਰਾਂ ਦੀ ਹੋਈ ਮੌਤ
ਉਨ੍ਹਾਂ ਦੱਸਿਆ ਕਿ ਭਾਗਵਤ ਧਰਮ ਪ੍ਰਚਾਰ ਸੰਮਤੀ, ਪਾਲਖੀ ਸੋਹਲਾ ਪੱਤਰਕਾਰ ਸੰਘ, ਸ਼੍ਰੀ ਨਾਮਦੇਵ ਦਰਬਾਰ ਕਮੇਟੀ ਅਤੇ ਨਾਮਦੇਵ ਸਮਾਜ ਦੇ ਸਹਿਯੋਗ ਨਾਲ ਕਾਰਤਿਕ ਸੁੱਧ ਇਕਾਦਸ਼ੀ 23 ਨਵੰਬਰ ਨੂੰ ਸੰਤ ਨਾਮਦੇਵ ਮਹਾਰਾਜ ਜੀ ਦੇ ਜਨਮ ਅਸਥਾਨ ਪੰਢਰਪੁਰ ਤੋਂ ਸੰਤ ਨਾਮਦੇਵ ਏਕਤਾ ਦੌੜ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਸਾਈਕਲ ਯਾਤਰਾ ਕੱਢੀ ਸੀ, ਜਿਸ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਮਿਲਿਆ ਸੀ ਅਤੇ ਇਸ ਵਾਰ ਵੀ ਇਸ ਯਾਤਰਾ ਨੂੰ ਲੈ ਕੇ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- 3 ਪੀੜੀਆਂ ਤੋਂ ਫੌਜ ਦੀ ਨੌਕਰੀ ਕਰਦਾ ਆ ਰਿਹਾ ਪਰਿਵਾਰ, ਹੁਣ ਧੀ ਨੇ ਵੀ ਫਲਾਇੰਗ ਅਫ਼ਸਰ ਬਣ ਕੀਤਾ ਨਾਂ ਰੋਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8