ਕਾਦੀਆਂ ਨਗਰ ਕੌਂਸਲ ਚੋਣਾਂ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੋਟ ਪਾਈ
Saturday, Jun 13, 2026 - 01:45 PM (IST)
ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕਾਦੀਆਂ ਵਿਖੇ ਆਪਣੀ ਵੋਟ ਪਾਉਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਦੌਰਾਨ ਕਿਹਾ ਕਿ ਬਹੁਤ ਵਧੀਆ ਮਾਹੌਲ ਚੱਲ ਰਿਹਾ ਹੈ, ਲੋਕ ਆਪਣੀ ਮਰਜ਼ੀ ਨਾਲ ਵੋਟ ਦਾ ਇਸਤੇਮਾਲ ਕਰ ਰਹੇ ਹਨ ਅਤੇ ਨਤੀਜੇ ਕਾਂਗਰਸ ਦੇ ਹੱਕ ਦੇ ਵਿੱਚ ਹੋਣਗੇ । ਉਨ੍ਹਾਂ ਕਿਹਾ ਕਿ ਜੋ ਬੀਤੇ ਦਿਨ ਕੇਜਰੀਵਾਲ ਦੇ ਨਵੰਬਰ ਮਹੀਨੇ 'ਚ ਚੋਣ ਦੀ ਗੱਲ ਕਹੀ ਹੈ, ਅਸੀਂ ਚਾਹੁੰਦੇ ਹਾਂ ਨਵੰਬਰ ਦੀ ਥਾਂ ਤੇ ਚਾਹੇ ਸਤੰਬਰ 'ਚ ਵੀ ਹੋ ਜਾਣ ਕਿਉਂਕਿ ਲੋਕ ਹੁਣ ਬਹੁਤ ਜਲਦ ਕਾਂਗਰਸ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
ਦੱਸ ਦੇਈਏ ਕਿ ਕਾਦੀਆ ਕਸਬਾ 'ਚ ਹੋ ਰਹੀ ਚੋਣ 'ਚ ਨਗਰ ਕੌਂਸਲ ਦੇ 14 ਵਾਰਡਾਂ ਵਿੱਚ 55 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਦੌਰਾਨ ਵੋਟਿੰਗ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਐੱਸਐੱਸਪੀ ਬਟਾਲਾ ਮਹਿਤਾਬ ਸਿੰਘ ਵੱਲੋਂ ਵੱਖ-ਵੱਖ ਵਾਰਡਾਂ 'ਚ ਜਾ ਕੇ ਸਥਿਤੀ ਦਾ ਜਿਆਜ਼ਾ ਲਿਆ ਜਾ ਰਿਹਾ ਹੈ । ਐਸਐਸਪੀ ਬਟਾਲਾ ਮਹਿਤਾਬ ਸਿੰਘ ਨੇ ਕਿਹਾ ਬੂਥਾਂ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਮਾਹੌਲ ਪੂਰਾ ਸ਼ਾਂਤੀ ਪੂਰਵਕ ਹੈ, ਅਮਨ-ਅਮਾਨ ਦੇ ਨਾਲ ਵੋਟਾਂ ਪੈ ਰਹੀਆਂ । ਉਨ੍ਹਾਂ ਕਿਹਾ ਕਿ ਸਿਕਿਓਰਟੀ ਦੇ ਤੌਰ 'ਤੇ 3 ਐਸਪੀ, 8 ਡੀਐਸਪੀ ਅਤੇ 500 ਦੇ ਕਰੀਬ ਪੁਲਸ ਦੇ ਜਵਾਨ ਤਾਇਨਾਤ ਹਨ ਤਾਂ ਕਿ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ- ਅੱਜ ਪੰਜਾਬ ’ਚ ਕਾਕਰੋਚ ਜਨਤਾ ਪਾਰਟੀ ਦੀ ਐਂਟਰੀ, ਅੰਮ੍ਰਿਤਸਰ ਦੇ ‘ਗੋਲਡਨ ਗੇਟ’ ’ਤੇ ਹੋਵੇਗਾ ਵੱਡਾ ਪ੍ਰਦਰਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
