ਕਾਦੀਆਂ ਪੁਲਸ ਵੱਲੋਂ 350 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ
Monday, Jan 13, 2025 - 11:38 AM (IST)
ਕਾਦੀਆਂ(ਜ਼ੀਸ਼ਾਨ)- ਕਾਦੀਆਂ ਪੁਲਸ ਵੱਲੋਂ 350 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਕਾਦੀਆਂ ਦੇ ਐਸਐਚਓ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਸੁਹੇਲ ਕਾਸਿਮ ਮੀਰ ਵੱਲੋਂ ਨਸ਼ਿਆਂ ਵਿਰੁੱਧ ਵਿੱਡੀ ਮੁਹਿੰਮ ਦੇ ਚਲਦਿਆਂ ਏਐੱਸਆਈ ਰਸ਼ਪਾਲ ਸਿੰਘ ਦੇ ਵੱਲੋਂ ਸਾਥੀਆਂ ਸਮੇਤ ਗਸ਼ਤ ਦੌਰਾਨ ਕੋਟਲਾ ਮੂਸਾ ਮੋੜ 'ਤੇ ਬਣੇ ਬਸ ਸਟੈਂਡ ਕੋਲ ਪਹੁੰਚੇ ਤਾਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਦੇਖ ਕੇ ਮੋਮੀ ਲਿਫਾਫੇ ਨੂੰ ਸੁੱਟਣ ਲੱਗਾ ਤਾਂ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਚੈੱਕ ਕਰਨ 'ਤੇ ਮੋਮੀ ਲਿਫਾਫੇ 'ਚੋਂ 350 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ । ਫੜੇ ਗਏ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਬਿੱਲਾ ਪੁੱਤਰ ਸਵ ਜੋਗਿੰਦਰ ਸਿੰਘ ਵਾਸੀ ਕੋਟਲਾ ਮੂਸਾ ਵਜੋਂ ਹੋਈ । ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਏਐੱਸਆਈ ਰਸ਼ਪਾਲ ਸਿੰਘ ਦੇ ਵੱਲੋਂ ਫੜੇ ਗਏ ਨੌਜਵਾਨ ਦੇ ਖਿਲਾਫ ਥਾਣਾ ਕਾਦੀਆਂ ਦੇ ਅੰਦਰ ਮੁਕਦਮਾ ਨੰਬਰ 6 ਜੁਰਮ 22-61-85 ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8