ਕਾਦੀਆਂ ਰੇਲਵੇ ਟਰੈਕ ਨੇੜੇ ਬਰਾਮਦ ਹੋਈ ਅਣਪਛਾਤੇ ਵਿਅਕਤੀ ਦੀ ਲਾਸ਼

04/18/2022 6:29:11 PM

ਬਟਾਲਾ (ਬੇਰੀ) - ਅੱਜ ਕਾਦੀਆਂ ਰੇਲਵੇ ਟਰੈਕ ਦੇ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜੀ. ਆਰ. ਪੀ. ਚੌਕੀ ਬਟਾਲਾ ਦੇ ਇੰਚਾਰਜ ਸਬ-ਇੰਸਪੈਕਟ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਦੀਆਂ ਰੇਲਵੇ ਟਰੈਕ ਦੇ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। 

ਇਸ ਤੋਂ ਬਾਅਦ ਉਨ੍ਹਾਂ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਅਜੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਉਕਤ ਵਿਅਕਤੀ ਦੇ ਮੌਤ ਦੇ ਕਾਰਨ ਦਾ ਪਤਾ ਲੱਗ ਸਕਦਾ ਹੈ।
 


rajwinder kaur

Content Editor

Related News