ਭਾਰੀ ਬਰਸਾਤ ਨਾਲ ਡੁੱਬਦਾ ਨਜ਼ਰ ਆਇਆ ਗੁਰਦਾਸਪੁਰ ਦਾ ਕਾਦਰੀ ਮਹੱਲਾ, ਘਰਾਂ ''ਚ ਵੜਿਆ ਪਾਣੀ

Monday, Jul 06, 2026 - 11:11 AM (IST)

ਭਾਰੀ ਬਰਸਾਤ ਨਾਲ ਡੁੱਬਦਾ ਨਜ਼ਰ ਆਇਆ ਗੁਰਦਾਸਪੁਰ ਦਾ ਕਾਦਰੀ ਮਹੱਲਾ, ਘਰਾਂ ''ਚ ਵੜਿਆ ਪਾਣੀ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਬੀਤੀ ਅੱਧੀ ਰਾਤ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਗੁਰਦਾਸਪੁਰ ਸ਼ਹਿਰ ਦਾ ਕਾਦਰੀ ਮਹੱਲਾ ਜਲਥਲ ਹੋ ਗਿਆ। ਇਲਾਕੇ ਦੀਆਂ ਗਲੀਆਂ ਅਤੇ ਸੜਕਾਂ 'ਤੇ ਕਈ ਫੁੱਟ ਤੱਕ ਪਾਣੀ ਇਕੱਠਾ ਹੋਣ ਕਾਰਨ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋਇਆ। ਕਈ ਘਰਾਂ ਵਿੱਚ ਮੀਂਹ ਦਾ ਪਾਣੀ ਦਾਖਲ ਹੋਣ ਨਾਲ ਘਰੇਲੂ ਸਾਮਾਨ, ਫਰਨੀਚਰ ਅਤੇ ਬਿਜਲੀ ਦੇ ਉਪਕਰਨਾਂ ਦਾ ਨੁਕਸਾਨ ਹੋਇਆ। ਸਥਾਨਕ ਵਸਨੀਕਾਂ ਨੇ ਦੱਸਿਆ ਕਿ ਸੀਵਰੇਜ ਪ੍ਰਣਾਲੀ ਦੀ ਸਹੀ ਸਫ਼ਾਈ ਨਾ ਹੋਣ ਅਤੇ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਹਰ ਸਾਲ ਬਰਸਾਤ ਦੌਰਾਨ ਇਹੀ ਸਮੱਸਿਆ ਸਾਹਮਣੇ ਆਉਂਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ ਮਿਜਾਜ਼

ਮੁਹੱਲਾ ਵਾਸੀਆਂ ਨੇ ਦੱਸਿਆ ਕਿ ਕਈ ਵਾਰ ਸੰਬੰਧਤ ਵਿਭਾਗ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਬਰਸਾਤ ਦਾ ਪਾਣੀ ਨਿਕਾਸ ਨਾ ਹੋਣ ਕਾਰਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਅਤੇ ਸੀਵਰੇਜ ਵਿਭਾਗ ਤੋਂ ਤੁਰੰਤ ਪਾਣੀ ਦੀ ਨਿਕਾਸੀ ਕਰਵਾਉਣ, ਸੀਵਰੇਜ ਪ੍ਰਣਾਲੀ ਨੂੰ ਦਰੁਸਤ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News