ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਵਧੀਕ ਡਿਪਟੀ ਕਮਿਸ਼ਨਰ

Tuesday, Sep 29, 2026 - 11:40 AM (IST)

ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਵਧੀਕ ਡਿਪਟੀ ਕਮਿਸ਼ਨਰ

ਤਰਨਤਾਰਨ (ਰਮਨ)- ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਫੂਡ ਆਪ੍ਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੈਂਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉਪਰ ਫੂਡ ਐਕਟ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨੇ ਵੀ ਪੁਰਾਣੇ ਫੂਡ ਸੈਂਪਲਿੰਗ ਸਬੰਧੀ ਕੋਰਟ ਕੇਸ ਚੱਲ ਰਹੇ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather

ਇਸ ਮੌਕੇ ਜ਼ਿਲਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕਨਵੀਨਰ) ਨੇ ਸਾਰੇ ਮੈਂਬਰਾਂ ਨੂੰ ਅਪ੍ਰੈਲ ਤੋਂ ਅਗਸਤ ਮਹੀਨੇ ਤੱਕ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ। ਉਨ੍ਹਾਂ ਨੇ ਸਕੂਲਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਅਤੇ ਆਂਗਣਵਾੜੀਆਂ ਵਿਚ ਫੂਡ ਸੇਫਟੀ ਦੀ ਰਜ਼ਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਨੂੰ ਫੂਡ ਸੇਫਟੀ ਦੀਆਂ ਹਦਾਇਤਾਂ ਅਨੁਸਾਰ ਬਣਾਇਆ ਜਾਵੇ। ਉਨ੍ਹਾਂ ਨੇ ਸਕੂਲਾਂ ਵਿਚ ਅਤੇ ਸਕੂਲਾਂ ਦੇ ਆਸ-ਪਾਸ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਲੱਗੀ ਪਾਬੰਦੀ ਦੀ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਆਪਣੀ-ਆਪਣੀ ਥਾਂ ’ਤੇ ਸਭ ਨੂੰ ਸਹੀ ਭੋਜਨ ਬਿਹਤਰ ਜੀਵਨ ਬਾਰੇ ਜਾਗਰੂਕ ਕਰਨ ਦੀ ਹਦਾਇਤ ਕੀਤੀ।

ਇਹ ਵੀ ਪੜ੍ਹੋ- ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼

ਮੀਟਿੰਗ ਦੇ ਅੰਤ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਿਹਤ ਵਿਭਾਗ ਦੇ ਫੂਡ ਸੇਫਟੀ ਨਾਲ ਸਬੰਧਤ ਕੰਮਕਾਜ ਦੀ ਸ਼ਲਾਘਾ ਕੀਤੀ ਅਤੇ ਮੀਟਿੰਗ ਵਿਚ ਮੌਜੂਦ ਫੂਡ ਬਿਜਨੇਸ ਆਪ੍ਰੇਟਰਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕਿ ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਮਾਤਰਾ ਵਧਾਉਣ ਲਈ ਉਨ੍ਹਾਂ ਦੀ ਗੁਣਵੱਤਾ ਨੂੰ ਸਹੀ ਰੱਖਿਆ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News