ਬਹਿਰਾਮਪੁਰ ਦੇ ਇਲਾਕੇ ਅੰਦਰ ਚੋਰੀ ਦੀਆਂ ਘਟਨਾਵਾਂ ਕਾਰਨ ਪੁਲਸ ਦੀ ਕਾਰਗੁਜ਼ਾਰੀ ''ਤੇ ਸਵਾਲੀਆਂ ਨਿਸ਼ਾਨ

Thursday, Oct 03, 2024 - 03:10 PM (IST)

ਬਹਿਰਾਮਪੁਰ ਦੇ ਇਲਾਕੇ ਅੰਦਰ ਚੋਰੀ ਦੀਆਂ ਘਟਨਾਵਾਂ ਕਾਰਨ ਪੁਲਸ ਦੀ ਕਾਰਗੁਜ਼ਾਰੀ ''ਤੇ ਸਵਾਲੀਆਂ ਨਿਸ਼ਾਨ

ਦੀਨਾਨਗਰ,(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਇਲਾਕੇ ਅੰਦਰ ਨਿੱਤ ਦਿਨ ਚੋਰੀ ਦੀਆਂ ਘਟਨਾਵਾਂ ਵਾਪਰਨ ਕਾਰਨ ਲੋਕਾਂ ਦੇ ਮਨਾਂ 'ਚ ਚੋਰਾਂ ਦੀ ਦਹਿਸ਼ਤ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਇਲਾਕੇ ਅੰਦਰ ਬਹਿਰਾਮਪੁਰ ਪੁਲਸ ਉੱਤੇ ਕਈ ਸਵਾਲੀਆ ਨਿਸ਼ਾਨ ਚੁੱਕੇ ਜਾ ਰਹੇ ਹਨ। ਜਿਸ ਨੂੰ ਲੈ ਕੇ ਇਲਾਕਾ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਚਿੱਟੇ ਦਿਨ ਘਰ ਵੜ ਆਏ ਲੁਟੇਰਿਆਂ ਨਾਲ ਭਿੜ ਗਈ ਔਰਤ, ਵੀਡੀਓ ਦੇਖ ਖੜ੍ਹੇ ਹੋਣਗੇ ਰੌਂਗਟੇ

ਜ਼ਿਕਰਯੋਗ ਹੈ ਕਿ ਅਜੇ ਪਿਛਲੀ ਦਿਨੀਂ ਹੀ ਪਿੰਡ ਬਾਠਾਂਵਾਲ ਵਿਖੇ ਦਿਨ ਦਿਹਾੜੇ ਹੀ ਇੱਕ ਘਰ ਵਿੱਚੋਂ ਵੱਡੇ ਪੱਧਰ 'ਤੇ ਚੋਰੀ ਹੋਈ ਸੀ ਪਰ ਪੁਲਸ ਅਜੇ ਤੱਕ ਉਨ੍ਹਾਂ ਚੋਰਾਂ ਨੂੰ ਫੜਨ 'ਚ ਨਕਾਮ ਸਾਬਿਤ ਹੋਈ ਹੈ । ਅੱਜ ਮੁੜ  ਇਸ ਦੀ ਮਿਸਾਲ ਬੀਤੀ ਰਾਤ ਪਿੰਡ ਉਦੀਪੁਰ ਵਿਖੇ ਇੱਕ ਘਰ 'ਚ ਚੋਰਾਂ ਵੱਲੋਂ ਘਰ ਅੰਦਰੋਂ ਸੋਨੇ ਦੇ ਗਹਿਣਿਆਂ ਸਮੇਤ ਘਰ ਦਾ ਹੋਰ ਸਾਮਾਨ ਚੋਰੀ ਕਰਨ ਤੋਂ ਮਿਲਦੀ ਹੈ। ਇਹ ਚੋਰੀ ਦੀ ਘਟਨਾ ਵਾਪਰ ਗਈ ਹੈ ਜਿਸ ਕਾਰਨ ਇਲਾਕੇ ਦੇ ਲੋਕਾਂ 'ਚ ਪੁਲਸ ਪ੍ਰਸ਼ਾਸਨ ਬਹਿਰਾਮਪੁਰ ਦੇ ਖ਼ਿਲਾਫ਼ ਰੋਸ ਵਾਲੀ ਭਾਵਨਾ ਪਾਈ ਜਾ ਰਹੀ ਹੈ ਉਧਰ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਬਹਿਰਾਮਪੁਰ ਓਂਕਾਰ ਸਿੰਘ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ਕਰ ਰਹੇ ਹਨ ।

ਇਹ ਵੀ ਪੜ੍ਹੋ-  ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਪੈਟਰੋਲ ਪੰਪ 'ਤੇ ਟਰੱਕ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਵੱਲੋਂ ਘਰ 'ਚ ਦਾਖਲ ਹੋ ਕੇ ਅੰਦਰ ਪਿਆ ਕਰੀਬ ਪੰਜ ਤੋਂ ਸੱਤ ਤੋਲੇ ਸੋਨਾ, ਕਣਕ, ਚਾਵਲ ਤੱਕ ਚੋਰ ਚੋਰੀ ਕਰਕੇ ਲੈ ਗਏ ਹਨ। ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰ ਵਿੱਚੋਂ ਇੱਕ ਬਜ਼ੁਰਗ ਮਾਤਾ ਘਰ ਵਿੱਚ ਇਕੱਲੀ ਸੀ ਚੋਰਾਂ ਵੱਲੋਂ ਰਾਤ ਨੂੰ ਘਰ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਏ ਅਤੇ ਕਮਰਿਆਂ 'ਚ ਪਈਆਂ ਅਲਮਾਰੀਆਂ ਦੇ ਤਾਲੇ-ਤੋੜ ਕੇ ਅੰਦਰ ਪਿਆ ਸਾਰਾ ਸਾਮਾਨ ਚੋਰੀ ਕਰਕੇ ਲੈ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News