ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਗੁੰਮ ਦਸਤਾਵੇਜ਼ਾਂ ’ਤੇ ਸਵਾਲ, ਗਿਆਨੀ ਰਘਬੀਰ ਸਿੰਘ ਨੇ ਜਾਂਚ ਦੀ ਮੰਗ ਕੀਤੀ

Monday, May 04, 2026 - 01:25 PM (IST)

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਗੁੰਮ ਦਸਤਾਵੇਜ਼ਾਂ ’ਤੇ ਸਵਾਲ, ਗਿਆਨੀ ਰਘਬੀਰ ਸਿੰਘ ਨੇ ਜਾਂਚ ਦੀ ਮੰਗ ਕੀਤੀ

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਰਣਜੀਤ ਐਵਨਿਊ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਜੂਨ 1984 ਦੇ ਫੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਚੋਂ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ, ਹੁਕਮਨਾਮਿਆਂ ਅਤੇ ਦੁਰਲੱਭ ਇਤਿਹਾਸਕ ਦਸਤਾਵੇਜ਼ਾਂ ਬਾਰੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅੱਜ ਵੀ ਇਸ ਗੱਲ ਤੋਂ ਅਣਜਾਣ ਹੈ ਕਿ ਉਹ ਕੀਮਤੀ ਧਾਰਮਿਕ ਅਤੇ ਇਤਿਹਾਸਕ ਧਰੋਹਰ ਕਿੱਥੇ ਹੈ।

ਇਹ ਵੀ ਪੜ੍ਹੋ- ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ

 ਉਨ੍ਹਾਂ ਕਿਹਾ ਵੱਖ-ਵੱਖ ਪੱਖਾਂ ਵੱਲੋਂ ਵੱਖਰੇ ਦਾਅਵੇ ਕੀਤੇ ਜਾ ਰਹੇ ਹਨ। ਕੁਝ ਕਹਿੰਦੇ ਹਨ ਕਿ ਦਸਤਾਵੇਜ਼ ਵਾਪਸ ਕਰ ਦਿੱਤੇ ਗਏ ਹਨ, ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੁਝ ਵੀ ਵਾਪਸ ਨਹੀਂ ਮਿਲਿਆ। ਕੁਝ ਵਿਦਵਾਨਾਂ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਹ ਦਸਤਾਵੇਜ਼ ਵਿਦੇਸ਼ਾਂ ਵਿੱਚ ਵੇਚੇ ਗਏ ਹਨ। ਇਸ ਸਬੰਧੀ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮਾਮਲੇ ਦੀ ਪੂਰੀ ਜਾਂਚ ਅਤੇ ਸਪਸ਼ਟੀਕਰਨ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ-  ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਆਪ ਵੀ ਕੀਤੀ ਖੁਦਕੁਸ਼ੀ

ਉਨ੍ਹਾਂ ਕਿਹਾ ਕਿ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਜੇਕਰ ਕੋਈ ਜਾਂਚ ਰਿਪੋਰਟਾਂ ਜਾਂ ਰਿਕਾਰਡ ਮੌਜੂਦ ਹਨ ਤਾਂ ਉਨ੍ਹਾਂ ਨੂੰ ਜਨਤਕ ਕੀਤਾ ਜਾਵੇ, ਤਾਂ ਜੋ ਸਿੱਖ ਸੰਗਤ ਦੇ ਮਨਾ 'ਚ ਪੈਦਾ ਹੋਈ ਸ਼ੰਕਾ ਦੂਰ ਹੋ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ 2015 ਤੋਂ ਬਾਅਦ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਅਜੇ ਤੱਕ ਇਨਸਾਫ ਨਹੀਂ ਮਿਲਿਆ ਅਤੇ ਨਾ ਹੀ ਸਾਜ਼ਿਸ਼ਕਾਰਾਂ ਦੀ ਪਛਾਣ ਹੋ ਸਕੀ ਹੈ। 

ਇਹ ਵੀ ਪੜ੍ਹੋ- ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ

ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਬਣੇ ਕਾਨੂੰਨਾਂ ਵਿੱਚ ਸੋਧਾਂ ਨੂੰ ਸਹਿਯੋਗ ਦੇਣ ਦੀ ਗੱਲ ਵੀ ਉਨ੍ਹਾਂ ਨੇ ਕੀਤੀ। ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਉਨ੍ਹਾਂ ਜ਼ੋਰ ਦਿੱਤਾ ਕਿ ਇਹ ਸਿੱਖ ਕੌਮ ਦੀ ਸਰਬੋਚ ਸੰਸਥਾ ਹੈ ਅਤੇ ਇਸਦੇ ਫੈਸਲੇ ਕਿਸੇ ਵੀ ਤਰ੍ਹਾਂ ਦੇ ਦਬਾਅ ਹੇਠ ਨਹੀਂ ਹੋਣੇ ਚਾਹੀਦੇ।

ਇਹ ਵੀ ਪੜ੍ਹੋ- ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News