ਨਗਰ ਨਿਗਮ ਵੱਲੋਂ ਸਿੰਥੈਟਿਕ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਛਾਪੇਮਾਰੀ
Friday, Dec 23, 2022 - 12:30 PM (IST)
ਬਟਾਲਾ (ਜ. ਬ., ਬੇਰੀ, ਯੋਗੀ, ਅਸ਼ਵਨੀ, ਵਿਪਨ) : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਗੁਰਦਾਸਪੁਰ ’ਚ ਪਤੰਗਾਂ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ, ਜਿਸ ਤਹਿਤ ਬੀਤੇ ਦਿਨ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਅੱਚਲੀ ਗੇਟ, ਦਾਰਾ ਸਲੇਮ ਏਰੀਆ ਅਤੇ ਲਵ ਕੁਸ਼ ਚੌਂਕ ਨੇੜਲੀਆਂ ਵੱਖ ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸੈਕਟਰ 'ਚ ਫਿਰ ਪਾਕਿ ਡਰੋਨ ਦੀ ਦਸਤਕ, BSF ਦੇ ਜਵਾਨਾਂ ਨੇ ਫ਼ਾਇਰਿੰਗ ਕਰ ਹੇਠਾਂ ਸੁੱਟਿਆ
ਇਸ ਸਬੰਧੀ ਡਾ. ਸ਼ਾਇਰੀ ਭੰਡਾਰੀ, ਕਮਿਸ਼ਨਰ ਨਗਰ ਨਿਗਮ-ਕਮ-ਐੱਸ. ਡੀ. ਐੱਮ. ਬਟਾਲਾ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਵੱਲੋਂ ਲਾਗੂ ਕੀਤੇ ਹੁਕਮਾਂ ਤਹਿਤ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਪਲਾਸਟਿਕ ਦੀ ਬਣੀ ਹੋਈ ਹੈ ਅਤੇ ਉਹ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਹ ਡੋਰ ਮਨੁੱਖੀ ਜਾਨਾਂ/ਰਾਹਗੀਰਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ, ਜਿਸਨੂੰ ਰੋਕਿਆ ਜਾਣਾ ਬੇਹੱਦ ਜ਼ਰੂਰੀ ਹੈ। ਇਸ ਲਈ ਨਗਰ ਨਿਗਮ ਬਟਾਲਾ ਵਲੋਂ ਇਹ ਚੈਕਿੰਗ ਅਭਿਆਨ ਚਲਾਇਆ ਗਿਆ ਹੈ, ਜੋ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਸੁਪਰਡੈਂਟ ਨਿਰਮਲ ਸਿੰਘ ਤੇ ਨਗਰ ਨਿਗਮ ਦੇ ਕਰਮਚਾਰੀ ਮੌਜੂਦ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 5 ਸਾਲ ਦੇ ਬੱਚੇ ਨਾਲ ਜੋ ਹੋਇਆ ਸੁਣ ਕੰਬ ਜਾਵੇਗੀ ਰੂਹ, ਪੈਸੇ ਦੇ ਕੇ ਮਾਮਲਾ ਦਬਾਉਣ ਦੀ ਕੋਸ਼ਿਸ਼
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।