ਦਾਣਾ ਮੰਡੀ ਦੋਸਤਪੁਰ ਨੇੜੇ ਕੀਤੀ ਛਾਪੇਮਾਰੀ, 6000 ML ਨਾਜਾਇਜ਼ ਸ਼ਰਾਬ ਸਮੇਤ 1 ਕਾਬੂ
Friday, Jun 26, 2026 - 04:35 PM (IST)
ਗੁਰਦਾਸਪੁਰ(ਹਰਮਨ)- ਪੁਲਸ ਨੇ 1 ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਸੁਲੱਖਣ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ’ਤੇ ਤਾਇਨਾਤ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਇਲਾਕੇ ਵਿਚ ਨਾਜਾਇਜ਼ ਸ਼ਰਾਬ ਦੀ ਤਸਕਰੀ ਹੋ ਰਹੀ ਹੈ। ਪੁਲਸ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਦਾਣਾ ਮੰਡੀ ਦੋਸਤਪੁਰ ਦੇ ਨੇੜੇ ਛਾਪੇਮਾਰੀ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਇਸ ਦੌਰਾਨ ਪੁਲਸ ਨੇ 1 ਨੌਜਵਾਨ ਨੂੰ ਕਾਬੂ ਕੀਤਾ, ਜਿਸ ਦੀ ਪਛਾਣ ਸਤਨਾਮ ਲਾਲ ਵਾਸੀ ਦੋਸਤਪੁਰ ਵਜੋਂ ਹੋਈ ਹੈ। ਮੁਲਜ਼ਮ ਕੋਲੋਂ 6000 ਐੱਮ. ਐੱਲ. (6 ਲੀਟਰ) ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁਲਸ ਨੇ ਬਰਾਮਦ ਕੀਤੀ ਸ਼ਰਾਬ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮ ਸਤਨਾਮ ਲਾਲ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
