''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਤਹਿਤ ਪਠਾਨਕੋਟ ''ਚ ਨਸ਼ਾ ਤਸਕਰ ਦੇ ਘਰ ’ਤੇ ਚਲਿਆ ਪੀਲਾ ਪੰਜਾ
Saturday, Jan 10, 2026 - 04:36 PM (IST)
ਪਠਾਨਕੋਟ (ਧਰਮਿੰਦਰ)- ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਪਠਾਨਕੋਟ ਦੇ ਪ੍ਰੇਮ ਨਗਰ ਇਲਾਕੇ ਵਿੱਚ ਇਕ ਨਸ਼ਾ ਤਸਕਰ ਦੇ ਘਰ ’ਤੇ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਦਿਆਂ ਪੀਲਾ ਪੰਜਾ ਚਲਾਇਆ ਅਤੇ ਇਮਾਰਤ ਨੂੰ ਢਾਹ ਦਿੱਤਾ। ਇਸ ਕਾਰਵਾਈ ਦੌਰਾਨ ਐਸ.ਪੀ. ਰਾਜਿੰਦਰ ਸ਼ਰਮਾ, ਡੀ.ਐਸ.ਪੀ. ਸਿਟੀ ਜਗਦੀਸ਼ ਅਤਰੀ, ਨਾਇਬ ਤਹਿਸੀਲਦਾਰ ਨਵਦੀਪ ਸਿੰਘ, ਨਗਰ ਨਿਗਮ ਦੇ ਅਧਿਕਾਰੀ ਅਤੇ ਹੋਰ ਕਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰ ਖ਼ਿਲਾਫ਼ ਪੂਰੀ ਕਾਨੂੰਨੀ ਪ੍ਰਕਿਰਿਆ ਅਧੀਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਾਤਰ ਕੁੜੀਆਂ ਦਾ ਗਿਰੋਹ ਸਰਗਰਮ, ਹੈਰਾਨ ਕਰੇਗਾ ਪੂਰਾ ਮਾਮਲਾ
ਪ੍ਰਸ਼ਾਸਨਕ ਅਧਿਕਾਰੀਆਂ ਅਨੁਸਾਰ, ਜਿਸ ਨਸ਼ਾ ਤਸਕਰ ਦੇ ਘਰ ਨੂੰ ਢਾਹਿਆ ਗਿਆ ਹੈ, ਉਸ ਖ਼ਿਲਾਫ਼ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਹਿਮਾਚਲ ਪ੍ਰਦੇਸ਼ ਵਿੱਚ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਉਕਤ ਨਸ਼ਾ ਤਸਕਰ ਖ਼ਿਲਾਫ਼ ਪਠਾਨਕੋਟ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕੁੱਲ 7 ਅਪਰਾਧਿਕ ਮਾਮਲੇ ਦਰਜ ਹਨ। ਸਰਕਾਰ ਦੇ ਹੁਕਮਾਂ ਅਤੇ ਕਾਨੂੰਨੀ ਪ੍ਰਬੰਧਾਂ ਅਨੁਸਾਰ ਉਸ ਖ਼ਿਲਾਫ਼ ਇਹ ਸਖ਼ਤ ਕਾਰਵਾਈ ਕੀਤੀ ਗਈ ਹੈ। ਐਸ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਪੂਰੇ ਪੰਜਾਬ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜੋ ਅੱਗੇ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਿਊਟੀਸ਼ੀਅਨ ਨੂੰ ਮਾਰੀਆਂ ਤਾਬੜਤੋੜ ਗੋਲੀਆਂ, ਫੈਲੀ ਦਹਿਸ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
