ਨਿਗਮ ਦੀ ਵੱਡੀ ਕਾਰਵਾਈ: ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ

Sunday, Oct 04, 2026 - 10:57 AM (IST)

ਨਿਗਮ ਦੀ ਵੱਡੀ ਕਾਰਵਾਈ: ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ

ਅੰਮ੍ਰਿਤਸਰ(ਰਮਨ)- ਪੰਜਾਬ ਅਤੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਦੀ ਹੱਦ ਅੰਦਰ ਚੱਲ ਰਹੀਆਂ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਮੁਹਿੰਮ ਜਾਰੀ ਹੈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁੱਕਰਵਾਰ ਨੂੰ ਸੈਂਟਰਲ ਜ਼ੋਨ ਅਧੀਨ ਵਾਰਡ ਨੰਬਰ 63 ਅਤੇ 67 ਦੇ ਵੱਡਾ ਹਰੀਪੁਰਾ ਅਤੇ ਸ਼ਿਵ ਨਗਰ ਕਾਲੋਨੀ ਇਲਾਕਿਆਂ ’ਚ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ

ਕਾਰਵਾਈ ਦੌਰਾਨ ਚਾਰ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਉੱਥੇ ਮੌਜੂਦ ਪਸ਼ੂ ਜ਼ਬਤ ਕਰ ਕੇ ਗਊਸ਼ਾਲਾ ਭੇਜੇ ਗਏ। ਇਹ ਸਾਂਝੀ ਕਾਰਵਾਈ ਡਿਊਟੀ ਮੈਜਿਸਟ੍ਰੇਟ ਅੰਗਦ ਸਿੰਘ ਦੀ ਹਾਜ਼ਰ ’ਚ ਕੀਤੀ ਗਈ। ਇਸ ’ਚ ਸਿਹਤ ਵਿਭਾਗ ਦੇ ਸੈਂਟਰਲ ਜ਼ੋਨ ਦੀ ਟੀਮ, ਕੈਟਲ ਇੰਪਾਊਂਡ ਟੀਮ ਅਤੇ ਨਗਰ ਨਿਗਮ ਪੁਲਸ ਫੋਰਸ ਨੇ ਹਿੱਸਾ ਲਿਆ। ਕਾਰਵਾਈ ਦੌਰਾਨ ਕੁਝ ਡੇਅਰੀ ਮਾਲਕਾਂ ਵੱਲੋਂ ਵਿਰੋਧ ਵੀ ਕੀਤਾ ਗਿਆ, ਪਰ ਨਗਰ ਨਿਗਮ ਦੀ ਟੀਮ ਨੇ ਕਾਰਵਾਈ ਜਾਰੀ ਰੱਖਦਿਆਂ ਪਸ਼ੂਆਂ ਨੂੰ ਕਬਜ਼ੇ ’ਚ ਲੈ ਕੇ ਗਊਸ਼ਾਲਾ ਭੇਜ ਦਿੱਤਾ।

ਇਹ ਵੀ ਪੜ੍ਹੋ-ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ ਜਾਣੋ ਅਗਲੀ ਅਪਡੇਟ

ਨਗਰ ਨਿਗਮ ਅਧਿਕਾਰੀਆਂ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਤਹਿਤ ਸ਼ਹਿਰ ਦੀ ਹੱਦ ’ਚ ਚੱਲ ਰਹੀਆਂ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਨਿਗਮ ਨੇ ਡੇਅਰੀ ਮਾਲਕਾਂ ਨੂੰ ਆਪਣੇ ਪਸ਼ੂ ਨਗਰ ਨਿਗਮ ਦੀ ਹੱਦ ਤੋਂ ਬਾਹਰ ਤਬਦੀਲ ਕਰਨ ਦੀ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਕਿ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ’ਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਰਵਿੰਦਰ ਕੁਮਾਰ, ਰਵਿੰਦਰਜੀਤ ਸਿੰਘ ਰਾਣਾ, ਸੈਨੇਟਰੀ ਇੰਸਪੈਕਟਰ, ਸੁਪਰਵਾਈਜ਼ਰ ਸਟਾਫ਼ ਅਤੇ ਸਬੰਧਤ ਵਿਭਾਗਾਂ ਦੇ ਹੋਰ ਕਰਮਚਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ-ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News