ਪੰਜਾਬ 'ਚ ਕਿਸਾਨਾਂ ਨੇ ਰੋਕ ਦਿੱਤੀਆਂ ਰੇਲਾਂ
Thursday, Sep 17, 2026 - 01:47 PM (IST)
ਅੰਮ੍ਰਿਤਸਰ- ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਪੰਜਾਬ 'ਚ 5 ਥਾਵਾਂ 'ਤੇ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਜੇਕਰ ਦੁਪਹਿਰ 12 ਵਜੇ ਤੱਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਫਿਰੋਜ਼ਪੁਰ ਅਤੇ ਸੰਗਰੂਰ-ਸੁਨਾਮ 'ਚ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਇਸ ਐਲਾਨ ਤੋਂ ਬਾਅਦ ਜੰਡਿਆਲਾ ਗੁਰੂ 'ਚ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦੁਪਹਿਰ ਕਰੀਬ 1 ਵਜੇ ਰੇਲ ਆਵਾਜਾਈ ਰੋਕ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ’ਚ ਹਲਾਲ ਮੀਟ ਵੇਚਣ ਨੂੰ ਲੈ ਕੇ ਹੰਗਾਮਾ, ਨਿਹੰਗਾਂ ਵੱਲੋਂ 3 ਦਿਨਾਂ ਦਾ ਅਲਟੀਮੇਟਮ
ਮੋਗਾ ਅਤੇ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਰੇਲਵੇ ਟਰੈਕ 'ਤੇ ਵੀ ਕਿਸਾਨ ਧਰਨਾ ਲਗਾ ਕੇ ਬੈਠ ਗਏ ਹਨ। ਕਿਸਾਨਾਂ ਵੱਲੋਂ ਬਿਆਸ ਸ਼ਤਾਬਦੀ ਐਕਸਪ੍ਰੈੱਸ ਨੂੰ ਵੀ ਰੋਕਿਆ ਗਿਆ ਹੈ, ਜਦਕਿ ਸੁਨਾਮ 'ਚ ਵੀ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਰਾਤ ਭਰ ਹੋਈ ਭਾਰੀ ਬਾਰਿਸ਼ ਦੇ ਬਾਵਜੂਦ ਕਿਸਾਨ ਰੇਲ ਪਟੜੀਆਂ 'ਤੇ ਡਟੇ ਹੋਏ ਹਨ, ਜਿਸ ਕਾਰਨ ਵੱਡੀ ਗਿਣਤੀ 'ਚ ਰੇਲ ਗੱਡੀਆਂ ਪ੍ਰਭਾਵਿਤ ਹੋ ਸਕਦੀਆਂ ਹਨ ਅਤੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਕਿਸਾਨ ਮਜ਼ਦੂਰ ਮੋਰਚੇ ਦੀਆਂ ਕੀ ਹਨ ਮੰਗਾਂ
ਕਿਸਾਨ ਮਜ਼ਦੂਰ ਮੋਰਚੇ ਦੀਆਂ ਮੁੱਖ ਮੰਗਾਂ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤੇ, ਬਿਜਲੀ ਸੋਧ ਐਕਟ ਅਤੇ ਬੀਜ ਸੋਧ ਐਕਟ ਬਾਰੇ ਸਪੱਸ਼ਟੀਕਰਨ ਸ਼ਾਮਲ ਹੈ। ਇਸ ਤੋਂ ਇਲਾਵਾ ਸ਼ੰਭੂ-ਖਨੌਰੀ ਵਿਰੋਧ ਪ੍ਰਦਰਸ਼ਨ ਦੌਰਾਨ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਕਿਸਾਨ ਆਗੂ ਮੂੰਗੀ, ਮੱਕੀ ਅਤੇ ਆਲੂ ਸਮੇਤ ਪੰਜ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਰੰਟੀ ਦੀ ਵੀ ਮੰਗ ਕਰ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਵਿੱਚ ਪੰਜਾਬ ਦੇ ਡਿੱਗਦੇ ਭੂਮੀਗਤ ਪਾਣੀ ਦੇ ਪੱਧਰ ਅਤੇ ਨਹਿਰਾਂ ਪਾਣੀ ਦੀ ਸੁਰੱਖਿਆ, ਲੈਂਡ ਪੂਲਿੰਗ ਨੀਤੀ, ਭਾਰਤਮਾਲਾ ਪ੍ਰੋਜੈਕਟ ਅਧੀਨ ਜ਼ਮੀਨ ਪ੍ਰਾਪਤੀ ਅਤੇ ਚਿੱਪ-ਅਧਾਰਤ ਬਿਜਲੀ ਮੀਟਰਾਂ ਨਾਲ ਸਬੰਧਤ ਮੁੱਦੇ ਵੀ ਸ਼ਾਮਲ ਹਨ। ਅੰਦੋਲਨ ਦੀ ਸਮੀਖਿਆ ਕਰਨ ਅਤੇ ਭਵਿੱਖ ਦੀ ਰਣਨੀਤੀ ਨਿਰਧਾਰਤ ਕਰਨ ਲਈ 18 ਸਤੰਬਰ ਦੀ ਸ਼ਾਮ ਨੂੰ ਇੱਕ ਮੀਟਿੰਗ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
