ਰੇਲਵੇ ਪੁਲਸ ਨੇ ਡਰੱਗ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
Monday, May 15, 2023 - 03:04 AM (IST)

ਅੰਮ੍ਰਿਤਸਰ : ਪੰਜਾਬ ਰੇਲਵੇ ਦੀ ਡੀ.ਜੀ.ਪੀ. ਸ਼੍ਰੀਮਤੀ ਸ਼ਸ਼ੀ ਪ੍ਰਭਾ ਆਈਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀਐੱਸਪੀ ਬਿਕਰਮ ਸਿੰਘ ਜੀਆਰਪੀ ਤੇ ਥਾਣਾ ਰੇਲਵੇ ਅੰਮ੍ਰਿਤਸਰ ਦੇ ਐੱਸਐੱਚਓ ਬਲਵੀਰ ਸਿੰਘ ਘੁੰਮਣ ਸਮੇਤ ਪੁਲਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦ ਰੇਲਵੇ ਦੀ ਚੈਕਿੰਗ ਦੌਰਾਨ ਪਲੇਟਫਾਰਮ ਨੰਬਰ-1 ਤੋਂ ਇਕ ਵਿਅਕਤੀ ਨੂੰ ਇਕ ਕਿਲੋ 500 ਗ੍ਰਾਮ ਡਰੱਗ ਸਮੇਤ ਕਾਬੂ ਕੀਤਾ ਗਿਆ। ਵਿਅਕਤੀ ਦੀ ਪਛਾਣ ਅਸ਼ੀਸ਼ ਕਪੂਰ ਵਾਸੀ ਬਿਹਾਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਨੇੜੇ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ, ਤਸਵੀਰਾਂ ਕਰਵਾਉਣ ਦੇ ਨਾਂ 'ਤੇ ਨੌਜਵਾਨਾਂ ਦੀ ਕੀਤੀ ਕੁੱਟਮਾਰ
ਥਾਣਾ ਜੀਆਰਪੀ ਰੇਲਵੇ ਦੀ ਪੁਲਸ ਵੱਲੋਂ ਉਸ ਖਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਪੁਲਸ ਵੱਲੋਂ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿਛ ਕੀਤੀ ਜਾਵੇਗੀ।ਮੁਲਜ਼ਮ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।