ਗੁਰਦਾਸਪੁਰ ਰੇਲਵੇ ਸਟੇਸ਼ਨ ''ਤੇ ਕਿਸਾਨਾਂ ਵਲੋਂ ਰੇਲਵੇ ਟਰੈਕ ਜਾਮ, ਦੂਸਰੇ ਦਿਨ ਵੀ ਧਰਨਾ ਜਾਰੀ
Thursday, Feb 23, 2023 - 05:29 PM (IST)

ਗੁਰਦਾਸਪੁਰ/ਪਠਾਨਕੋਟ (ਗੁਰਪ੍ਰੀਤ ਸਿੰਘ)- ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ। ਉਥੇ ਹੀ ਇਸ ਅੰਦੋਲਨ 'ਚ ਅੰਮ੍ਰਿਤਸਰ-ਗੁਰਦਾਸਪੁਰ ਅਤੇ ਹੋਸ਼ਿਆਰਪੁਰ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਰੇਲਵੇ ਟਰੈਕ 'ਤੇ ਡੱਟੇ ਨਜ਼ਰ ਆ ਰਹੇ ਹਨ । ਬੀਤੇ ਕੱਲ੍ਹ ਦੁਪਹਿਰ ਤੋਂ ਸ਼ੁਰੂ ਹੋਇਆ ਇਹ ਧਰਨਾ ਰਾਤ ਅਤੇ ਹੁਣ ਦੂਸਰੇ ਦਿਨ ਵੀ ਲਗਾਤਾਰ ਜਾਰੀ ਹੈ, ਜਿਸ ਨਾਲ ਅੰਮ੍ਰਿਤਸਰ-ਪਠਾਨਕੋਟ ਰੇਲ ਰੂਟ ਸਿੱਧੇ ਤੌਰ 'ਤੇ ਪ੍ਰਭਾਵਿਤ ਹੈ ਅਤੇ ਕਈ ਟਰੇਨਾਂ ਰੱਦ ਹੋਇਆਂ ਹਨ।
ਇਹ ਵੀ ਪੜ੍ਹੋ- ਅਜਨਾਲਾ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਅਤੇ ਪੁਲਸ ਵਿਚਾਲੇ ਹੋਈ ਖ਼ੂਨੀ ਝੜਪ, ਮਾਹੌਲ ਤਣਾਅਪੂਰਨ
ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦਾ ਕਹਿਣਾ ਸੀ ਕਿ ਉਹ ਮਜ਼ਬੂਰਨ ਇਹ ਅੰਦੋਲਨ ਕਰ ਰਹੇ ਹਨ, ਜਦਕਿ ਸਰਕਾਰ ਸੰਜੀਦਾ ਨਹੀਂ ਹੈ ਅਤੇ ਕੁੰਬਕਾਰਨੀ ਨੀਂਦ 'ਚ ਹੈ। ਉਥੇ ਹੀ ਕਿਸਾਨ ਆਗੂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਵਾਜਿਬ ਮੂਲ ਨਾ ਮਿਲਣਾ, ਗੰਨੇ ਦੀ ਫ਼ਸਲ ਦੀ ਬਕਾਇਆ ਪੇਮੈਂਟ ਜੋ ਕਾਫ਼ੀ ਮਹੀਨਿਆਂ ਤੋਂ ਨਹੀਂ ਮਿਲੀ ਰਹੀ ਅਤੇ ਜੋ ਕਿਸਾਨ ਦਿੱਲੀ ਮੋਰਚੇ 'ਚ ਸ਼ਹੀਦ ਹੋਏ ਸਨ, ਉਨ੍ਹਾਂ ਦੇ ਪਰਿਵਾਰਾਂ ਨੂੰ ਜੋ ਸਰਕਾਰ ਨੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਜਾਂ ਨੌਕਰੀਆਂ ਦੇਣ ਦਾ ਵਾਅਦਾ ਕੀਤਾ, ਉਹ ਹੁਣ ਤੱਕ ਨਹੀਂ ਪੂਰਾ ਹੋਇਆ ਅਤੇ ਅਸੀਂ ਇਹ ਮੰਗਾਂ ਨੂੰ ਲੈ ਕੇ ਧਰਨੇ 'ਤੇ ਹਾਂ। ਉਨ੍ਹਾਂ ਕਿਹਾ ਕਿ ਭਾਵੇਂ ਕੱਲ੍ਹ ਅਤੇ ਅੱਜ ਵੀ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੇ ਉਨ੍ਹਾਂ ਨਾਲ ਮੀਟਿੰਗ ਕੀਤੀ ਪਰ ਉਹ ਬੇਸਿੱਟਾ ਹੀ ਹੋਈ ਹੈ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਜਦ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਜਾਂ ਪੂਰੀਆਂ ਨਹੀਂ ਕਰਦੀ, ਉਨ੍ਹਾਂ ਦਾ ਇਹ ਅੰਦੋਲਨ ਦਿਨ-ਰਾਤ ਜਾਰੀ ਰਹੇਗਾ ।
ਇਹ ਵੀ ਪੜ੍ਹੋ- ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਚਾਚੇ ਨੇ ਸ਼ਰਾਬ ਪਿਲਾ ਕੇ ਹੱਡਾ-ਰੋੜੀ 'ਚ ਸੁੱਟਿਆ ਸੀ ਭਤੀਜਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।