ਰੇਲਵੇ ਨੇ ਜੁਲਾਈ ਮਹੀਨੇ ’ਚ 34,410 ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.71 ਕਰੋੜ ਜੁਰਮਾਨਾ
Friday, Aug 07, 2026 - 02:07 PM (IST)
ਅੰਮ੍ਰਿਤਸਰ (ਜਸ਼ਨ)- ਫ਼ਿਰੋਜ਼ਪੁਰ ਰੇਲ ਮੰਡਲ ਦੀ ਟਿਕਟ ਚੈਕਿੰਗ ਟੀਮ ਵੱਲੋਂ ਟ੍ਰੇਨਾਂ ’ਚ ਅਣ-ਅਧਿਕਾਰਤ ਅਤੇ ਬਿਨਾਂ ਟਿਕਟ ਯਾਤਰਾ ’ਤੇ ਰੋਕ ਲਗਾਉਣ ਲਈ ਟ੍ਰੇਨਾਂ ’ਚ ਸਖ਼ਤ ਟਿਕਟ ਚੈਕਿੰਗ ਕੀਤੀ ਜਾ ਰਹੀ ਹੈ। ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਵੱਲੋਂ ਜੁਲਾਈ 2026 ਦੌਰਾਨ ਟ੍ਰੇਨਾਂ ’ਚ ਟਿਕਟ ਚੈਕਿੰਗ ਦੌਰਾਨ ਕੁੱਲ 34,410 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਹੋਏ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲੱਗਭਗ 2.71 ਕਰੋੜ ਰੁਪਏ ਦਾ ਮਾਲੀਆ ਵਸੂਲ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
ਮੰਡਲ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਬਣਾਏ ਰੱਖਣ ਅਤੇ ਆਮ ਜਨਤਾ ਨੂੰ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਬਣਾਉਣ ਲਈ ਮੰਡਲ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਤ ਜਾਂਚ ਕੀਤੀ ਜਾਂਦੀ ਹੈ। ਇਸ ਦੇ ਸਿੱਟੇ ਵਜੋਂ ਜੁਲਾਈ ਮਹੀਨੇ ’ਚ 137 ਯਾਤਰੀਆਂ ਤੋਂ ਸਟੇਸ਼ਨ ਕੰਪਲੈਕਸ ’ਚ ਗੰਦਗੀ ਫੈਲਾਉਣ ਕਾਰਨ (ਐਂਟੀ ਲਿਟਰਿੰਗ ਐਕਟ) 53 ਹਜ਼ਾਰ ਰੁਪਏ ਤੋਂ ਵੱਧ ਵਸੂਲ ਕੀਤੇ ਗਏ।
ਇਹ ਵੀ ਪੜ੍ਹੋ- ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ ਚੱਪਣੀ
ਫ਼ਿਰੋਜ਼ਪੁਰ ਰੇਲ ਮੰਡਲ ਦੇ ਡੀ. ਆਰ. ਐੱਮ. ਸੰਜੀਵ ਕੁਮਾਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਮੰਡਲ ’ਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਜਾਇਜ਼ ਯਾਤਰੀਆਂ ਨੂੰ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਸਹੂਲਤ ਪ੍ਰਦਾਨ ਕਰਨਾ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
