ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17 ਕਰੋੜ ਦਾ ਜੁਰਮਾਨਾ

Thursday, Sep 03, 2026 - 03:12 PM (IST)

ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17 ਕਰੋੜ ਦਾ ਜੁਰਮਾਨਾ

ਅੰਮ੍ਰਿਤਸਰ(ਜਸ਼ਨ)- ਫ਼ਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਟੀਮ ਵੱਲੋਂ ਟ੍ਰੇਨਾਂ ’ਚ ਅਣਅਧਿਕਾਰਤ ਯਾਤਰਾ ’ਤੇ ਰੋਕ ਲਾਉਣ ਲਈ ਸਖ਼ਤ ਟਿਕਟ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਵੱਲੋਂ ਅਗਸਤ 2026 ਦੌਰਾਨ ਟ੍ਰੇਨਾਂ ’ਚ ਚੈਕਿੰਗ ਦੌਰਾਨ ਕੁੱਲ 24,434 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਹੋਏ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ 2.17 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਵਸੂਲ ਕੀਤਾ ਗਿਆ।

ਇਹ ਵੀ ਪੜ੍ਹੋ- ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਮੰਡਲ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਬਣਾਏ ਰੱਖਣ ਅਤੇ ਆਮ ਜਨਤਾ ਨੂੰ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਤੋਂ ਰੋਕਣ ਲਈ ਮੁੱਖ ਸਟੇਸ਼ਨਾਂ ’ਤੇ ਨਿਯਮਿਤ ਜਾਂਚ ਕੀਤੀ ਜਾਂਦੀ ਹੈ। ਇਸ ਦੇ ਸਿੱਟੇ ਵਜੋਂ ਅਗਸਤ ਮਹੀਨੇ ’ਚ 166 ਯਾਤਰੀਆਂ ਨੂੰ ਸਟੇਸ਼ਨ ਕੰਪਲੈਕਸ ’ਚ ਗੰਦਗੀ ਫੈਲਾਉਣ ਕਾਰਨ ਉਨ੍ਹਾਂ ਤੋਂ 69 ਹਜ਼ਾਰ ਰੁਪਏ ਤੋਂ ਵੱਧ ਜੁਰਮਾਨਾ ਵਸੂਲ ਕੀਤਾ ਗਿਆ। ਫ਼ਿਰੋਜ਼ਪੁਰ ਰੇਲ ਮੰਡਲ ਦੇ ਡੀ. ਆਰ. ਐੱਮ. ਸੰਜੀਵ ਕੁਮਾਰ ਨੇ ਦੱਸਿਆ ਕਿ ਮੰਡਲ ’ਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਜਾਇਜ਼ ਯਾਤਰੀਆਂ ਨੂੰ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਸਹੂਲਤ ਪ੍ਰਦਾਨ ਕਰਨਾ ਹੈ। ਟਿਕਟ ਚੈਕਿੰਗ ਰਾਹੀਂ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਅਣਅਧਿਕਾਰਤ ਜਾਂ ਬਿਨਾਂ ਟਿਕਟ ਯਾਤਰਾ ਕਰਨ ਵਾਲੇ ਯਾਤਰੀਆਂ ਦੇ ਕਾਰਨ ਜਾਇਜ਼ ਯਾਤਰੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News