ਮੀਂਹ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਕਿਸਾਨਾਂ ਦੇ ਚਿਹਰਿਆਂ ’ਤੇ ਆਈ ਰੌਣਕ

07/10/2022 12:30:01 PM

ਬਹਿਰਾਮਪੁਰ (ਗੋਰਾਇਆ) - ਬੀਤੇ ਦੋ-ਤਿੰਨ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਹੋਈ ਬਾਰਿਸ਼ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਉੱਥੇ ਕਿਸਾਨਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਵੇਖਣ ਨੂੰ ਮਿਲੀ। ਦੱਸਿਆ ਜਾ ਰਿਹਾ ਹੈ ਕਿ ਇਹ ਬਾਰਿਸ਼ ਫ਼ਸਲਾਂ ਲਈ ਲਾਹੇਵੰਦ ਹੈ। ਕਸਬਾ ਬਹਿਰਾਮਪੁਰ ਸਮੇਤ ਆਸ-ਪਾਸ ਦੇ ਖੇਤਰਾਂ ’ਚ ਹੋਈ ਬਾਰਿਸ਼ ਨੇ ਇਕ ਵਾਰ ਫਿਰ ਪਿਆਸੀ ਧਰਤੀ ਦੀ ਹਿੱਕ ਨੂੰ ਠੰਡਾ ਠਾਰ ਕਰ ਦਿੱਤਾ ਹੈ। 

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਗਰਮੀ ਦੇ ਮੌਸਮ ਵਿਚ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਦੀ ਜਾਨ ਨਿਕਲ ਰਹੀ ਸੀ ਪਰ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦੂਜੇ ਪਾਸੇ ਇਸ ਬਾਰਿਸ਼ ਦੇ ਕਾਰਨ ਕਿਸਾਨਾਂ ਦੇ ਚਿਹਰਿਆ ’ਤੇ ਵੀ ਮੁਸਕਰਾਹਟ ਵੇਖਣ ਨੂੰ ਮਿਲੀ। ਭਾਵੇਂ ਬਿਜਲੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਲਈ ਬਿਜਲੀ ਮੁਹੱਈਆਂ ਕਰਵਾਈ ਜਾ ਰਹੀ ਹੈ ਪਰ ਉਸ ਦੇ ਬਾਵਜੂਦ ਮੋਟਰਾਂ ਰਾਹੀਂ ਖੇਤਾਂ ਨੂੰ ਭਰਭੂਰ ਪਾਣੀ ਨਹੀਂ ਮਿਲਦਾ ਪਰ ਬਾਰਿਸ਼ ਨੇ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰ ਦਿੱਤਾ। ਕਿਸਾਨਾਂ ਅਨੁਸਾਰ ਇਹ ਬਾਰਿਸ਼ ਫਸਲਾਂ ਦੇ ਲਈ ਲਾਹੇਵੰਦ ਸਾਬਤ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ:  ਜੇਠ-ਜਠਾਣੀ ਤੋਂ ਦੁਖੀ ਦਰਾਣੀ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ

rajwinder kaur

This news is Content Editor rajwinder kaur