ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਕਰਵਾਈ ਤੌਬਾ, ਫ਼ਸਲਾਂ ਦਾ ਭਾਰੀ ਨੁਕਸਾਨ

Tuesday, Oct 17, 2023 - 12:50 PM (IST)

ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਕਰਵਾਈ ਤੌਬਾ, ਫ਼ਸਲਾਂ ਦਾ ਭਾਰੀ ਨੁਕਸਾਨ

ਤਰਨਤਾਰਨ (ਰਮਨ)- ਬੀਤੇ ਐਤਵਾਰ ਰਾਤ ਤੋਂ ਲੈ ਸਵੇਰ ਤੱਕ ਜ਼ਿਲ੍ਹੇ ਭਰ ’ਚ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਹਰ ਪਾਸੇ ਤਬਾਹੀ ਮਚਾ ਕੇ ਰੱਖ ਦਿੱਤੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲੀਆਂ ਤੇਜ਼ ਹਵਾਵਾਂ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਜਿੱਥੇ ਬਹੁਤ ਮਾੜਾ ਹਾਲ ਹੋਇਆ ਹੈ ਉੱਥੇ ਹੀ ਪਾਵਰ ਕਾਰਪੋਰੇਸ਼ਨ, ਘਰਾਂ ਦੀਆਂ ਛੱਤਾਂ ਅਤੇ ਰੁੱਖਾਂ ਨੂੰ ਕਾਫੀ ਜ਼ਿਆਦਾ ਨੁਕਸਾਨ ਪੁੱਜਾ ਹੈ। ਇਸ ਪਏ ਲਗਾਤਾਰ ਮੀਂਹ ਨੇ ਝੋਨੇ ਅਤੇ ਬਾਸਮਤੀ ਦੀ ਫ਼ਸਲ ਨੂੰ ਜ਼ਿਆਦਾ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਕਿਸਾਨਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ।

ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਮਗਰੋਂ ਕੁਲਬੀਰ ਸਿੰਘ ਜ਼ੀਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਇਕ ਵਾਰ ਫਿਰ ਤੋਂ ਡਰਾ ਕੇ ਰੱਖ ਦਿੱਤਾ ਹੈ। ਗਰੀਬ ਘਰਾਂ ਦੇ ਕੋਠੇ ਲਗਾਤਾਰ ਹੋਈ ਬਾਰਿਸ਼ ਕਾਰਨ ਨੁਕਸਾਨੇ ਗਏ ਹਨ। ਜਾਣਕਾਰੀ ਦੇ ਅਨੁਸਾਰ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲੀਆਂ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਬਾਸਮਤੀ ਅਤੇ ਝੋਨੇ ਦੀ ਖੜੀ ਫ਼ਸਲ ਨੂੰ ਕਾਫੀ ਜ਼ਿਆਦਾ ਨੁਕਸਾਨ ਪਹੁੰਚਾਇਆ ਹੈ। ਇਸ ਤੇਜ਼ ਹਵਾ ਕਾਰਨ ਖੜੀ ਫ਼ਸਲ ਜ਼ਮੀਨ ਉੱਪਰ ਵਿਛ ਚੁੱਕੀ ਹੈ, ਜਿਸ ਕਾਰਨ ਫ਼ਸਲ ਦਾ ਮੁੱਲ ਕਾਫੀ ਜ਼ਿਆਦਾ ਘੱਟ ਜਾਵੇਗਾ।

ਇਹ ਵੀ ਪੜ੍ਹੋ-  ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਫ਼ਸਲਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ

PunjabKesari

ਉੱਧਰ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਸਬੰਧਿਤ ਵਿਭਾਗ ਵਲੋਂ ਕੀਤੇ ਜਾਂਦੇ ਵਧੀਆ ਇੰਤਜ਼ਾਮਾਂ ਦੇ ਦਾਅਵੇ ਉਸ ਵੇਲੇ ਖੋਖਲੇ ਹੁੰਦੇ ਨਜ਼ਰ ਆਏ ਜਦੋਂ ਬਰਸਾਤ ਤੋਂ ਬਾਅਦ ਕਿਸਾਨਾਂ ਦਾ ਝੋਨਾ ਪਾਣੀ ਨਾਲ ਭਿੱਜਦਾ ਨਜ਼ਰ ਆਇਆ। ਇਸ ਮੰਡੀ ਵਿਚ ਪੁੱਜੇ ਵੱਖ-ਵੱਖ ਕਿਸਾਨਾਂ ਨੇ ਰੋਸ ਜ਼ਾਹਿਰ ਕਰਦੇ ਹੋਏ ਦੱਸਿਆ ਕਿ ਸ਼ੈਲਰ ਮਾਲਕਾਂ ਵਲੋਂ ਕੀਤੀ ਗਈ ਹੜਤਾਲ ਤੋਂ ਬਾਅਦ ਝੋਨੇ ਦੀ ਲਿਫਟਿੰਗ ਨਹੀਂ ਹੋ ਰਹੀ, ਜਿਸ ਕਰਕੇ ਝੋਨਾ ਮੰਡੀ ਵਿਚ ਖੁੱਲੇ ਆਸਮਾਨ ਹੇਠਾਂ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੀਂਹ ਕਰਕੇ ਭਿੱਜੇ ਝੋਨੇ ਦੀ ਫ਼ਸਲ ਦਾ ਮੁੱਲ ਬਹੁਤ ਘੱਟ ਪੈਣ ਦੇ ਆਸਾਰ ਬਣ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀ ਵਿਚ ਸੀਵਰੇਜ ਦਾ ਬਹੁਤ ਬੁਰਾ ਹਾਲ ਨਜ਼ਰ ਆ ਰਿਹਾ ਹੈ, ਜਿਸਦੇ ਚੱਲਦਿਆਂ ਟਰਾਲੀਆਂ ਜ਼ਮੀਨ ਵਿਚ ਫਸ ਰਹੀਆਂ ਹਨ।

ਇਹ ਵੀ ਪੜ੍ਹੋ-  ਤਰਨਤਾਰਨ ਸ਼ਹਿਰ 'ਚ ਦੇਹ ਵਪਾਰ ਲਈ ਸੁਰੱਖਿਅਤ ਸਥਾਨ ਬਣੇ ਹੋਟਲ, ਰੋਜ਼ਾਨਾ ਲੱਖਾਂ ਰੁਪਏ ਦਾ ਖੇਡਿਆ ਜਾਂਦਾ ਜੂਆ

ਤੇਜ਼ ਹਨੇਰੀ ਕਾਰਨ ਵੱਖ-ਵੱਖ ਇਲਾਕਿਆਂ ਦੀਆਂ ਸੜਕਾਂ ਦੇ ਰਸਤੇ ਰੁੱਖਾ ਦੇ ਡਿੱਗਣ ਕਾਰਨ ਬੰਦ ਹੋ ਗਏ। ਜ਼ਿਲ੍ਹੇ ਭਰ ਵਿਚ ਵੱਖ-ਵੱਖ ਇਲਾਕਿਆਂ ਅੰਦਰ ਪਾਵਰ ਕਾਰਪੋਰੇਸ਼ਨ ਦੀਆਂ ਤਾਰਾਂ ਨੂੰ ਵੱਡਾ ਨੁਕਸਾਨ ਪੁੱਜਣ ਕਾਰਨ ਬੀਤੀ ਰਾਤ ਬਿਜਲੀ ਪ੍ਰਭਾਵਿਤ ਰਹੀ। ਜਿਸ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਪੀਣ ਲਈ ਤਰਸਦੇ ਰਹੇ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸੀਅਨ ਮੰਡੀ ਬੋਰਡ ਰਜੇਸ਼ ਸ਼ਰਮਾ ਨੇ ਦੱਸਿਆ ਕਿ ਮੰਡੀ ਵਿਚ ਸੀਵਰੇਜ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਪਰ ਬਾਰਿਸ਼ ਜ਼ਿਆਦਾ ਹੋਣ ਕਰਕੇ ਪਾਣੀ ਦੀ ਨਿਕਾਸੀ ਨੂੰ ਕੁਝ ਸਮਾਂ ਲੱਗ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੰਡੀ ਵਿਚ ਸਾਰਾ ਕੰਮ ਠੀਕ ਠਾਕ ਚੱਲ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News