ਸਾਉਣ ਮਹੀਨੇ ਗੁਰਦਾਸਪੁਰ ’ਚ ਪਈ ਬਰਸਾਤ ਨਾਲ ਹੁੰਮਸ ਤੋਂ ਮਿਲੀ ਰਾਹਤ
Monday, Jul 21, 2025 - 05:32 PM (IST)

ਗੁਰਦਾਸਪੁਰ(ਹਰਮਨ)-ਗੁਰਦਾਸਪੁਰ ਸ਼ਹਿਰ ਅਤੇ ਜ਼ਿਲ੍ਹੇ ਅੰਦਰ ਸਾਉਣ ਮਹੀਨਾ ਚੜ੍ਹਦਿਆਂ ਹੋਈ ਪਹਿਲੀ ਬਰਸਾਤ ਨੇ ਲੋਕਾਂ ਨੂੰ ਹੁੰਮਸ ਤੋਂ ਰਾਹਤ ਦਵਾਈ ਹੈ। ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ ’ਚ 13.5 ਮਿਲੀਮੀਟਰ ਬਰਸਾਤ ਪਈ ਹੈ, ਜੋ ਵੱਖ-ਵੱਖ ਫਸਲਾਂ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ’ਚ ਵੀ ਗੁਰਦਾਸਪੁਰ ਜ਼ਿਲ੍ਹੇ ਅੰਦਰ ਦਰਮਿਆਨੀ ਤੋਂ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਹੋਰ ਹੇਠਾਂ ਡਿੱਗੇਗਾ। ਦੱਸਣਯੋਗ ਹੈ ਕਿ ਇਸ ਮੌਕੇ ਗੁਰਦਾਸਪੁਰ ਜ਼ਿਲ੍ਹੇ ’ਚ ਦਿਨ ਦਾ ਤਾਪਮਾਨ 30 ਡਿਗਰੀ ਸੈਂਟੀਗ੍ਰੇਡ ਦੇ ਕਰੀਬ ਹੈ, ਜਦੋਂ ਕਿ ਰਾਤ ਦਾ ਤਾਪਮਾਨ 26 ਡਿਗਰੀ ਸੈਂਟੀਗ੍ਰੇਡ ਹੈ। ਆਉਣ ਵਾਲੇ ਦਿਨਾਂ ’ਚ ਦਿਨ ਦਾ ਤਾਪਮਾਨ 29 ਡਿਗਰੀ ਅਤੇ ਰਾਤ ਦਾ ਤਾਪਮਾਨ 24 ਡਿਗਰੀ ਸੈਂਡੀਗਰੇਡ ਤੱਕ ਹੋ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਮੌਸਮ ਵਿਭਾਗ ਅਨੁਸਾਰ ਮੰਗਲਵਾਰ 22 ਜੁਲਾਈ ਨੂੰ ਵੀ ਦਰਮਿਆਨੀ ਤੋਂ ਭਾਰੀ ਬਰਸਾਤ ਹੋ ਸਕਦੀ ਹੈ, ਜਿਸ ਤੋਂ ਬਾਅਦ ਬੁੱਧਵਾਰ, ਵੀਰਵਾਰ, ਸ਼ੁੱਕਰਵਾਰ ਵੀ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ ਦੌਰਾਨ ਲੋਕਾਂ ਨੂੰ ਬੇਸ਼ੱਕ ਗਰਮ ਹਵਾਵਾਂ ਤੋਂ ਰਾਹਤ ਮਿਲੀ ਹੈ ਪਰ ਮੌਸਮ ’ਚ ਹੁੰਮਸ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਦੂਜੇ ਪਾਸੇ ਇਸ ਮੌਕੇ ਹਵਾ ’ਚ ਨਮੀ 81 ਫੀਸਦੀ ਤੋਂ ਵੀ ਜ਼ਿਆਦਾ ਹੈ। ਖੇਤੀ ਮਾਹਿਰਾਂ ਅਨੁਸਾਰ ਇਹ ਬਰਸਾਤ ਝੋਨੇ ਦੀ ਫਸਲ ਲਈ ਕਾਫੀ ਲਾਹੇਵੰਦ ਹੈ ਕਿਉਂਕਿ ਇਨ੍ਹਾਂ ਦਿਨਾਂ ’ਚ ਜੇਕਰ ਫਸਲ ਉੱਪਰ ਗਰਮੀ ਕਾਰਨ ਕਿਸੇ ਕੀੜੇ-ਮਕੌੜੇ ਦਾ ਹਮਲੇ ਦੀ ਸ਼ੁਰੂਆਤ ਹੋਇਆ ਹੋਵੇਗਾ ਤਾਂ ਦਰਮਿਆਨੀ ਤੋਂ ਭਾਰੀ ਬਰਸਾਤ ਨਾਲ ਝੋਨੇ ਦੇ ਪੱਤੇ ਧੋਤੇ ਜਾਂਦੇ ਹਨ, ਜਿਸ ਕਾਰਨ ਪੱਤਾ ਲਪੇਟ ਵਰਗੀ ਸੁੰਡੀ ਵਰਗੀਆਂ ਸਮੱਸਿਆਵਾਂ ਦਾ ਖੁਦ ਹੀ ਖਾਤਮਾ ਹੋ ਜਾਂਦਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਅੰਮ੍ਰਿਤਸਰ ਦੇ ਵਕੀਲ 'ਤੇ ਗੋਲੀਬਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8